ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਇਨਸਾਨ ਘਰ ਤੋਂ ਜਾਂਦਾ ਹੈ,ਤਾਂ ਕੁਝ ਨਹੀਂ ਪਤਾ ਹੁੰਦਾ ਕਿ ਕਦੋਂ ਹਾਦਸਾ ਵਾਪਰ ਜਾਵੇ। ਕਦੇ ਕਦੇ ਦੂਸਰੇ ਦੀ ਗਲਤੀ ਕਾਰਨ ਕੁਝ ਲੋਕ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਕੁਝ ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਦੇ ਕਾਰਨ ਅਨੇਕਾਂ ਹਾਦਸਿਆਂ ਦਾ ਸ਼ਿ-ਕਾ-ਰ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਅਜਿਹੇ ਸੜਕ ਹਾਦਸਿਆਂ ਕਾਰਨ ਕਈ ਪਰਿਵਾਰ ਡਰ ਦੇ ਸਾਏ ਹੇਠ ਜੀ ਰਹੇ ਹਨ।
ਕਿਉਕਿ ਇਨ੍ਹਾਂ ਸੜਕ ਹਾਦਸਿਆਂ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾ ਲਈ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਹੁਣ ਫਿਰ ਇਕ ਵਾਰ ਪੰਜਾਬ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਇਕ ਹੱਸਦੇ ਖੇਡਦੇ ਪਰਿਵਾਰ ਨੂੰ ਮੌਤ ਨੇ ਦਬੋਚ ਲਿਆ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਟਾਂਡਾ ਬਲਾਕ ਅਧੀਨ ਆਉਂਦੇ ਪਿੰਡ ਖੁੱਡਾ ਅੱਡੇ ਤੋ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌ-ਤ ਹੋਣ ਤੇ ਜ਼ਖਮੀ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਦਰਾਣੀ ਤੇ ਜਠਾਣੀ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਜਾ ਰਹੀਆਂ ਸਨ ਤੇ ਉਨ੍ਹਾਂ ਦੇ ਨਾਲ ਇੱਕ ਮਾਸੂਮ 4 ਮਹੀਨਿਆਂ ਦਾ ਬੱਚਾ ਵੀ ਮੌਜੂਦ ਸੀ। ਇਹ ਦਰਾਣੀ ਜਠਾਣੀ ਆਪਣੇ ਪਿੰਡ ਤੋਂ ਕਿਸੇ ਕੰਮ ਲਈ ਜਾ ਰਹੀਆਂ ਸਨ। ਉਸ ਸਮੇਂ ਹੀ ਪੰਜਾਬ ਪੁਲਸ ਦੇ ਇਕ ਡੀ ਐਸ ਪੀ ਦੀ ਬਲੈਰੋ ਗੱਡੀ ਦੀ ਐਕਟਿਵਾ ਨਾਲ ਟੱਕਰ ਹੋ ਗਈ। ਬਲੈਰੋ ਗੱਡੀ ਦਾ ਮਾਲਕ ਡੀਐਸਪੀ ਗੁਰਦਾਸਪੁਰ ਵਿਖੇ ਤਾਇਨਾਤ ਹੈ। ਜੋ ਉਸ ਸਮੇਂ ਜਲੰਧਰ ਤੋਂ ਗੁਰਦਾਸਪੁਰ ਜਾ ਰਿਹਾ ਸੀ। ਜ਼ਖਮੀ ਹੋਈਆਂ ਰਜਨੀ, ਮਮਤਾ ਤੇ ਬੱਚੇ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ। ਉੱਥੇ ਪਹੁੰਚ ਕੇ ਰਜਨੀ ਅਤੇ ਮਮਤਾ ਦੀ ਮੌ-ਤ ਹੋ ਗਈ ਤੇ ਬੱਚੇ ਨੂੰ ਇਕ ਹੋਰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਮਾਸੂਮ ਬੱਚੇ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਲਾਸ਼ਾਂ ਤੇ ਡੀ ਐਸ ਪੀ ਦੀ ਗੱਡੀ ਨੂੰ ਕ-ਬ-ਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …