ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਫਿਲਮੀ ਨਗਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਅਜਿਹੇ ਸਦਾ ਬਹਾਰ ਕਲਾਕਾਰ ਹਨ ਜਿਨ੍ਹਾਂ ਨੇ ਆਪਣੀ ਆਪਣੀ ਮਿਹਨਤ ਅਤੇ ਲਗਨ ਦੇ ਸਿਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਕਾਇਮ ਕੀਤੀ ਹੈ। ਜਿੱਥੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹੈ ਉਥੇ ਬਹੁਤ ਸਾਰੇ ਅਦਾਕਾਰਾ ਨੇ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਆਲੋਚਨਾ ਕੀਤੀ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਫ਼ਿਲਮੀ ਕਲਾਕਾਰ ਵੀ ਹਨ ਜੋ ਰਾਜਨੀਤੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ।
ਉਥੇ ਹੀ ਫਿਲਮ ਅਭਿਨੇਤਾ ਮਿਥੁਨ ਚਕਰਵਤੀ ਵੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ 7 ਮਾਰਚ ਨੂੰ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪਰਮੁੱਖ ਮੋਹਨ ਭਾਗਵਤ ਨੇ ਮਸ਼ਹੂਰ ਅਭਿਨੇਤਾ ਮਿਥੁਨ ਚੱਕਰਵਰਤੀ ਨਾਲ ਪੱਛਮ ਵਿਚ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਸੀ । ਉਨ੍ਹਾਂ ਦੀ ਇਸ ਮੁਲਾਕਾਤ ਨੂੰ ਸਿਆਸੀ ਰੰਗਤ ਨਾਲ ਵੇਖਿਆ ਜਾ ਰਿਹਾ ਸੀ। ਹੁਣ ਭਾਜਪਾ ਵਿੱਚ ਸ਼ਾਮਲ ਹੋਏ ਮਿਥੁਨ ਚਕਰਵਤੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
ਆਉਣ ਵਾਲੇ ਦਿਨਾਂ ਦੌਰਾਨ ਪੱਛਮੀ ਬੰਗਾਲ ਦੇ ਵਿਚ ਹੋਣ ਜਾ ਰਹੀਆਂ ਚੋਣਾਂ ਕਾਰਨ ਪੱਛਮੀ ਬੰਗਾਲ ਦੀ ਸਿਆਸਤ ਗਰਮਾਈ ਹੋਈ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੇ ਹੁਣ ਮਿਥੁਨ ਚਕਰਵਤੀ ਅਤੇ ਭਾਜਪਾ ਨੇਤਾ ਨਿਸ਼ੀਕਾਂਤ ਦੂਬੇ y+ ਕੈਟੇਗਰੀ ਦੀ ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਫਿਲਮੀ ਅਦਾਕਾਰ ਮਿਥੁਨ ਚੱਕਰਵਰਤੀ 7 ਮਾਰਚ ਨੂੰ ਬ੍ਰਿਗੇਡ ਪਰੇਡ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੱਛਮੀ ਬੰਗਾਲ ਵਿੱਚ 27 ਮਾਰਚ ਤੋਂ ਅੱਠ ਪੜਾਵਾਂ ਵਿੱਚ ਵੋਟਾਂ ਪਾਈਆਂ ਜਾਣਗੀਆਂ।
ਜਿੱਥੇ ਵੋਟਾਂ ਦੀ ਗਿਣਤੀ 2 ਮਈ ਨੂੰ ਕੀਤੀ ਜਾਵੇਗੀ। ਇੱਥੇ ਸੱਤਾਧਾਰੀ ਪਾਰਟੀ ਟੀ ਐੱਮ ਸੀ ਦਾ ਸਾਹਮਣਾ ਭਾਜਪਾ ਅਤੇ ਕਾਂਗਰਸ ਖੱਬੇ ਆਈ ਐਸ ਐਫ ਗਠਜੋੜ ਨਾਲ ਹੈ। ਮਿਥੁਨ ਚਕਰਵਤੀ ਨੂੰ ਦਿੱਤੀ ਗਈ ਸੁਰੱਖਿਆ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਮਿਥੁਨ ਚਕਰਵਤੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …