ਆਈ ਤਾਜਾ ਵੱਡੀ ਖਬਰ
ਨਿੱਤ ਦੇ ਕੰਮਕਾਜ ਨੂੰ ਮੁਕੰਮਲ ਕਰਨ ਵਾਸਤੇ ਕਈ ਤਰਾਂ ਦੇ ਸਾਧਨਾਂ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ। ਜਿਨ੍ਹਾਂ ਦੇ ਜ਼ਰੀਏ ਅਸੀਂ ਆਪਣੇ ਰੋਜ਼ਾਨਾ ਦੇ ਕੰਮ ਕਾਜ ਨੂੰ ਬਿਨਾਂ ਕਿਸੇ ਦੇਰੀ ਅਤੇ ਦਿੱਕਤ ਦੇ ਅਮਲੀ ਜਾਮਾ ਪਹਿਨਾ ਸਕਦੇ ਹਾਂ। ਹਰ ਕੰਮ ਦੇ ਵਿਚ ਸਮੇਂ ਸਮੇਂ ਉੱਪਰ ਕਈ ਤਰ੍ਹਾਂ ਦੀਆਂ ਸੋਧਾਂ ਕੀਤੀਆਂ ਜਿਨ੍ਹਾਂ ਵਿਚੋਂ ਕੁਝ ਸਮੇਂ ਦੀ ਮੰਗ ਨੂੰ ਦਰਸਾਉਂਦੀਆਂ ਹਨ ਜਦ ਕਿ ਕੁਝ ਸੋਧਾਂ ਜ਼ਰੀਏ ਕੰਮ ਕਾਜ ਦੇ ਵਿੱਚ ਕੁਝ ਨਿਵੇਕਲਾ ਪਨ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਜਿਸ ਵਾਸਤੇ ਸਰਕੂਲਰ ਵੀ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਤਿਆਰ ਕੀਤੀ ਗਈ ਜਾਣਕਾਰੀ ਨੂੰ ਸਬੰਧਤ ਲੋਕਾਂ ਦੇ ਨਾਲ ਸਾਂਝਾ ਕੀਤਾ ਜਾ ਸਕੇ। ਮੌਜੂਦਾ ਸਮੇਂ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਬਵਾਲ ਖੜ੍ਹਾ ਹੋ ਗਿਆ। ਪ੍ਰਾਪਤ ਹੋ ਰਹੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਪਾਵਰ ਕਾਮ ਦੀ ਮੈਨੇਜ ਮੈਂਟ ਵੱਲੋਂ ਜੀਓ ਸਿਮ ਵਰਤਣ ਨੂੰ ਲੈ ਕੇ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ ਜਿਸ ਦੇ ਵਿਰੋਧ ਵਜੋਂ ਬਠਿੰਡਾ ਦੇ ਮੁਲਾਜ਼ਮਾਂ ਨੇ ਰੋਸ ਪ੍ਰਗਟ ਕੀਤਾ ਹੈ। ਜਿਸ ਦੌਰਾਨ ਉਨ੍ਹਾਂ ਆਖਿਆ ਹੈ ਕਿ ਇਕ ਪਾਸੇ ਪੰਜਾਬ ਸਰਕਾਰ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ ਅਤੇ ਦੂਜੇ ਪਾਸੇ ਜੀਓ ਸਿਮ ਦੀ ਵਰਤੋਂ ਨੂੰ ਲੈ ਕੇ ਸਰਕੂਲਰ ਜਾਰੀ ਕਰ ਰਹੀ ਹੈ।
ਜਿਸ ਦੌਰਾਨ ਲਿਖੀ ਚਿੱਠੀ ਵਿੱਚ ਪਾਵਰਕਾਮ ਨੇ ਆਖਿਆ ਹੈ ਕਿ ਹੁਣ ਵਿਭਾਗ ਵੱਲੋਂ ਵੋਡਾਫੋਨ ਮੋਬਾਇਲ ਸਿਮ ਦੀ ਜਗ੍ਹਾ ਜੀਓ ਦੇ ਸਿਮ ਜਾਰੀ ਕੀਤੇ ਜਾਣਗੇ। ਇਸ ਸਬੰਧੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਇਹ ਆਦੇਸ਼ ਜਾਰੀ ਕੀਤਾ ਹੈ ਉਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨੂੰ ਲੈ ਕੇ ਅਸੀਂ ਸੰਘਰਸ਼ ਕਰਾਂਗੇ।
ਉਧਰ ਦੂਜੇ ਪਾਸੇ ਇਸ ਸਬੰਧੀ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਖਬਰ ਦਾ ਪਤਾ ਸੋਸ਼ਲ ਮੀਡੀਆ ਜ਼ਰੀਏ ਲੱਗਾ ਪਰ ਪੰਜਾਬ ਸਰਕਾਰ ਵੱਲੋਂ ਅਜਿਹਾ ਕੋਈ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਅਤੇ ਬਿਜਲੀ ਵਿਭਾਗ ਹੁਣ ਇੱਕ ਆਜ਼ਾਦ ਅਦਾਰਾ ਹੈ ਜਿਸ ਦਾ ਸਰਕਾਰ ਦੇ ਨਾਲ ਕੋਈ ਲੈਣ ਦੇਣ ਨਹੀਂ। ਓਧਰ ਬਿਜਲੀ ਵਿਭਾਗ ਦੇ ਸੀਐੱਮਡੀ ਵੇਣੂ ਪ੍ਰਸਾਦ ਨੇ ਇਸ ਸਰਕੂਲਰ ਨੂੰ ਗਲਤ ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹਾ ਕੋਈ ਸਰਕੂਲਰ ਨਹੀਂ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …