ਹੁਣੇ ਹੋਈ ਇਸ ਚੋਟੀ ਦੇ ਭਾਰਤੀ ਕ੍ਰਿਕੇਟ ਖਿਡਾਰੀ ਦੀ ਮੌਤ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਸਾਬਕਾ ਭਾਰਤੀ ਕ੍ਰਿਕਟਰ ਅਤੇ ਯੂਪੀ ਤੋਂ ਕੈਬਨਿਟ ਮੰਤਰੀ ਚੇਤਨ ਚੌਹਾਨ ਦਾ ਅੱਜ ਦਿਹਾਂਤ ਹੋ ਗਿਆ।ਉਹ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸੀ। 11 ਜੁਲਾਈ ਨੂੰ ਚੇਤਨ ਚੌਹਾਨ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸੀ।15 ਜੁਲਾਈ ਨੂੰ, ਉਨ੍ਹਾਂ ਨੂੰ ਲਖਨਾਉ ਦੇ ਪੀਜੀਆਈ ਤੋਂ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।
73 ਸਾਲ ਦੀ ਉਮਰ ‘ਚ ਚੇਤਨ ਨੇ ਆਪਣੇ ਆਖਰੀ ਸਾਹ ਲਏ।ਉਨ੍ਹਾਂ ਨੂੰ ਕੱਲ੍ਹ ਸਿਹਤ ਵਿਗੜਣ ਤੇ ਵੈਂਟੀਲੇਟਰ ਤੇ ਸ਼ਿਫਟ ਕੀਤਾ ਗਿਆ ਸੀ।ਉਨ੍ਹਾਂ ਦੀ ਮੌਤ ‘ਤੇ ਰਾਜ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਜ ਸੋਗ ਦੇ ਨਾਲ ਅੰਤਿਮ ਸੰਸਕਾਰ ਅਤੇ ਝੰਡਾ ਝੁਕਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।ਝੰਡਾ ਅੱਜ ਅਤੇ ਕੱਲ ਲਖਨਾਉ, ਅਮਰੋਹਾ, ਹਾਪੁਰ ਵਿੱਚ ਝੁਕਾਇਆ ਜਾਵੇਗਾ। ਚੇਤਨ ਚੌਹਾਨ ਦਾ ਅੰਤਿਮ ਸਸਕਾਰ ਪੁਲਿਸ ਸਨਮਾਨਾਂ ਨਾਲ ਕੀਤਾ ਜਾਵੇਗਾ। ਕੱਲ੍ਹ, ਚੇਤਨ ਚੌਹਾਨ ਦਾ ਅੰਤਿਮ ਸੰਸਕਾਰ ਹਾਪੁਰ ਦੇ ਗੜ੍ਹਮੁਕੇਸ਼ਵਰ ਵਿਖੇ ਹੋਵੇਗਾ।
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਟੈਸਟ ਸਲਾਮੀ ਬੱਲੇਬਾਜ਼ ਚੇਤਨ ਚੌਹਾਨ ਦੇ ਅਚਾਨਕ ਦਿਹਾਂਤ ‘ਤੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ, ਪ੍ਰਧਾਨ ਮੰਤਰੀ ਨੇ ਮਰਹੂਮ ਚੌਹਾਨ ਨੂੰ ਇਕ ਸ਼ਾਨਦਾਰ ਕ੍ਰਿਕਟਰ ਅਤੇ ਮਿਹਨਤੀ ਰਾਜਨੀਤਕ ਨੇਤਾ ਕਿਹਾ ਜਿਸਨੇ ਉੱਤਰ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਨੂੰ ਲੋਕ ਸੇਵਾ ਅਤੇ ਮਜਬੂਤ ਕਰਨ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਪਾਇਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …