Breaking News

ਹੋ ਗਈ ਓਹੀ ਗਲ੍ਹ ਜਿਸਦਾ ਸੀ ਭਾਜਪਾ ਨੂੰ ਡਰ – ਬੰਗਾਲ ਪਹੁੰਚ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਸੰਘਰਸ਼ ਆਰੰਭ ਕੀਤਾ ਗਿਆ ਸੀ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਦੇਸ਼ ਦੇ ਹਰ ਵਰਗ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

ਕਈ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਵੀ ਅਪੀਲ ਕੀਤੀ ਗਈ ਹੈ। ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਦੀਆਂ ਹੋਈਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ।

ਜਿਸ ਕਾਰਨ ਕਿਸਾਨਾਂ ਵੱਲੋਂ ਇਹ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਪੱਛਮੀ ਬੰਗਾਲ ਵਿੱਚ ਕਿਸਾਨਾਂ ਵੱਲੋਂ ਪਹੁੰਚ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦਾ ਭਾਜਪਾ ਸਰਕਾਰ ਨੂੰ ਡਰ ਸੀ। ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਤੇਜ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਪੱਛਮੀ ਬੰਗਾਲ ਦੇ ਵਿਚ ਪਹੁੰਚ ਕੇ ਹੁਣ ਭਾਜਪਾ ਸਰਕਾਰ ਦੇ ਖਿਲਾਫ ਨੋ ਵੋਟ ਟੂ ਬੀਜੇਪੀ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਅਗਰ ਪੱਛਮੀ ਬੰਗਾਲ ਦੇ ਵਿੱਚ ਭਾਜਪਾ ਦੀ ਹਾਰ ਹੁੰਦੀ ਹੈ ਤਾਂ ਕੇਂਦਰ ਸਰਕਾਰ ਦਾ ਘਮੰਡ ਟੁੱਟ ਜਾਵੇਗਾ। ਜਿਸ ਨਾਲ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੇਗੀ। ਕਿਸਾਨਾਂ ਨੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਪਾਰਟੀ ਵਿਰੁੱਧ ਡਟ ਕੇ ਖੜਨ ਅਤੇ ਕਿਸਾਨਾਂ ਦਾ ਸਾਥ ਦੇਣ।

ਕਿਸਾਨ ਆਗੂਆਂ ਵੱਲੋਂ ਅੱਜ ਪੱਛਮੀ ਬੰਗਾਲ ਵਿੱਚ ਪਹੁੰਚ ਕੇ ਇਹ ਵੱਡਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਸਰਕਾਰ ਨੂੰ ਹਰਾਉਣਾ ਜ਼ਰੂਰੀ ਹੈ। ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਦੇਸ਼ ਵਿੱਚ ਡੀਜ਼ਲ ਪੈਟਰੋਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ 15 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਥੇ ਹੀ 26 ਮਾਰਚ ਨੂੰ ਅੰਦੋਲਨ ਨੂੰ ਚਾਰ ਮਹੀਨੇ ਮੁਕੰਮਲ ਹੋਣ ਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ 28 ਮਾਰਚ ਨੂੰ ਹੋਲਿਕਾ ਦੇ ਦਿਨ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …