ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਫਿਰ ਤੋ ਕਰੋਨਾ ਦਾ ਕਹਿਰ ਵਧ ਰਿਹਾ ਹੈ। ਅੱਜ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਵਿੱਚ ਵੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਉਥੇ ਹੀ ਵੈਕਸੀਨੇਸ਼ਨ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ।
ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਈ ਤਰਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਕਰੋਨਾ ਦੀ ਅਗਲੀ ਲਹਿਰ ਦਾ ਪ੍ਰਭਾਵ ਦਿਨੋ ਦਿਨ ਵਧ ਰਿਹਾ ਹੈ। ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਅੰਦਰ ਜਿੱਥੇ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਥੇ ਹੀ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ। ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ।
ਸੂਬੇ ਦੇ ਲਗ ਭਗ ਸਾਰੇ ਜ਼ਿਲ੍ਹਿਆਂ ‘ਚ ਇਹ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਅੱਜ ਸੋਮਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 1843 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 27 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਪੰਜਾਬ ਵਿਚ ਹੁਣ ਤੱਕ 199573 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਦੋਂਕਿ ਇਨ੍ਹਾਂ ‘ਚੋਂ 6099 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ । ਅੱਜ ਰਾਜ ‘ਚ ਕੁੱਲ 15294 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 1843 ਲੋਕ ਪਾਜ਼ੇਟਿਵ ਪਾਏ ਗਏ ਹਨ।
ਸੂਬੇ ਵਿਚ ਹੁੱਣ ਤੱਕ 5393825 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਕਿਉਂਕਿ ਕਰੋਨਾ ਦੇ ਨਵੇ ਸਟਰੇਨ ਦੇ ਮਾਮਲੇ ਮਿਲਣ ਨਾਲ ਸਰਕਾਰ ਫਿਰ ਤੋਂ ਲੋਕਾਂ ਨੂੰ ਅਗਾਹ ਕਰ ਰਹੀ ਹੈ। ਲੋਕਾਂ ਨੂੰ ਪੂਰੀ ਤਰ੍ਹਾਂ ਆਪਣੇ-ਆਪ ਨੂੰ ਸੁਰੱਖਿਅਤ ਰੱਖਣ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …