ਤਾਜਾ ਵੱਡੀ ਖਬਰ
ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਪੂਰਾ ਵਿਸ਼ਵ ਚਿੰ-ਤਾ ਵਿੱਚ ਨਜ਼ਰ ਆ ਰਿਹਾ ਹੈ। ਹਰ ਰੋਜ਼ ਹੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਇਨ੍ਹਾਂ ਦੇਸ਼ਾਂ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਸਰਹੱਦ ਉਪਰ ਵੀ ਚੌਕਸੀ ਵਧਾ ਦਿੱਤੀ ਗਈ ਹੈ। ਕਰੋਨਾ ਤੋਂ ਬਿਨਾਂ ਦੇਸ਼ ਅੰਦਰ ਦਾਖਲ ਹੋਣ ਤੇ ਪੂਰੀ ਤਰ੍ਹਾਂ ਮਨਾਹੀ ਕਰ ਦਿੱਤੀ ਗਈ ਹੈ। ਇਸ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ ।
ਜਿੱਥੇ ਵੈਕਸੀਨੇਸ਼ਨ ਤੋਂ ਬਾਅਦ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ ਉੱਪਰ ਨਾਮ ਭਾਰਤ ਦਾ ਆਉਂਦਾ ਹੈ। ਜਿਥੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਦੂਜੇ ਨੰਬਰ ਤੇ ਹੈ। ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਦੇਸ਼ ਅੰਦਰ ਮੁੜ ਤੋਂ ਤਾਲਾ ਬੰਦੀ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਦੇ ਕਈ ਸੂਬਿਆਂ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਨ੍ਹਾਂ ਵਿੱਚ ਮਹਾਰਾਸ਼ਟਰ, ਪੰਜਾਬ , ਕੇਰਲ , ਦਿੱਲੀ , ਮੱਧ ਪ੍ਰਦੇਸ਼ ਸ਼ਾਮਲ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਈ ਜਗ੍ਹਾ ਤੇ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਮਹਾਰਾਸ਼ਟਰ ਅਤੇ ਪੰਜਾਬ ਦੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਲਾਈਆਂ ਗਈਆਂ ਹਨ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਮਾਰਚ ਨੂੰ ਸਵੇਰੇ 11 ਵਜੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਰੋਨਾ ਸਬੰਧੀ ਅਹਿਮ ਫ਼ੈਸਲੇ ਲਏ ਜਾਣਗੇ। ਉੱਥੇ ਹੀ ਕਈ ਜਗਾ ਜਾਰੀ ਕੀਤੇ ਗਏ ਕਰਫਿਊ ਨੂੰ ਲਾਗੂ ਕਰਨ , ਜਾਂ ਬੰਦ ਕਰਨ ਦਾ ਵੀ ਫੈਸਲਾ ਲਿਆ ਜਾਵੇਗਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ
ਨੂੰ ਦੇਖਦੇ ਹੋਏ ਚਿੰਤਾ ਕੀਤੀ ਜਾ ਰਹੀ ਹੈ ਕਿਉਂਕਿ ਇਕ ਦਿਨ ਵਿਚ 25,000 ਤੋਂ ਵੱਧ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਕ੍ਰਿਕਟ ਸਟੇਡੀਅਮ ਵਿੱਚ ਵੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਹੁਣ ਹੋਣ ਵਾਲੇ ਟੀ ਟਵੰਟੀ ਮੈਚ ਦੌਰਾਨ ਦਰਸ਼ਕਾਂ ਦੀ ਹਾਜ਼ਰੀ ਬੰਦ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ 9 ਜਿਲ੍ਹਿਆਂ ਅੰਦਰ ਵੀ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …