ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਸੰਘਰਸ਼ ਦੇ ਦੌਰਾਨ ਹੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਭਾਜਪਾ ਗਠਜੋੜ ਪਹਿਲਾਂ ਹੀ ਟੁੱ-ਟ ਚੁੱਕਾ ਹੈ। ਪਿਛਲੇ ਮਹੀਨੇ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਉੱਥੇ ਹੀ ਕਾਂਗਰਸ ਨੂੰ ਜਿੱਤ ਪ੍ਰਾਪਤ ਹੋਈ ਹੈ। ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਗਈ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ 2022 ਦੀਆਂ ਚੋਣਾਂ ਨੂੰ ਲੈ ਕੇ ਰ-ਣ-ਨੀ-ਤੀ-ਆਂ ਉਲੀਕੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਕੌਣ ਹੋਵੇਗਾ ਚਿਹਰਾ, ਭਗਵੰਤ ਮਾਨ ਨੇ ਕੀਤਾ ਸਾਫ਼। ਸੂਬੇ ਅੰਦਰ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਨੂੰ ਹਲਕਿਆਂ ਦੇ ਅਨੁਸਾਰ ਉਮੀਦਵਾਰ ਐਲਾਨਿਆ ਜਾ ਰਿਹਾ ਹੈ।
ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੀਐਮ ਦੇ ਅਹੁਦੇ ਲਈ ਉਮੀਦਵਾਰ ਦੀ ਚੋਣ ਘੋਸ਼ਿਤ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ। ਉਥੇ ਹੀ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵੱਲੋਂ ਕਿਸਾਨੀ ਸੰਘਰਸ਼ ਬਾਰੇ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਲਾਨ ਦੀ ਨਿ-ਖੇ-ਧੀ ਕੀਤੀ ਹੈ
ਉਨ੍ਹਾਂ ਛੋਟੇ ਕਿਸਾਨਾਂ ਨੂੰ ਵੀ ਐਮ ਐਸ ਪੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਆਪਣੀ ਜ਼ਮੀਨ ਹੋਵੇਗੀ। ਇਸ ਨਾਲ ਠੇਕੇ ਤੇ ਖੇਤੀ ਕਰਨ ਵਾਲੇ ਕਿਸਾਨ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਫਸਲਾਂ ਖਰੀਦਣ ਦੇ ਨਿਯਮ ਸਖ਼ਤ ਕਰ ਕੇ ਕਿਸਾਨਾਂ ਨੂੰ ਪ੍ਰੇ-ਸ਼ਾ-ਨ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਖਰੀਦ ਲਈ ਨਮੀ ਦੀ ਮਾਤਰਾ 14 ਤੋਂ ਘਟਾ ਕੇ 12 ਫੀਸਦੀ ਕੀਤੀ ਗਈ ਹੈ। ਇਸ ਤੇ ਉਨ੍ਹਾਂ ਨੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਲਈ ਪੰਜਾਬੀ ਕੈਂਡੀਡੇਟ ਦਾ ਐਲਾਨ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …