ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਲੋਕ ਚਿੰਤਾ ਵਿੱਚ ਹਨ। ਸਰਕਾਰ ਵੱਲੋਂ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬੇ ਅੰਦਰ 9 ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਿਛਲੇ ਮਹੀਨੇ ਤੋਂ ਮੁੜ ਕਰੋਨਾ ਕੇਸਾਂ ਵਿੱਚ ਵਧੇਰੇ ਵਾਧਾ ਦਰਜ ਕੀਤਾ ਗਿਆ ਹੈ। ਹੁਣ ਪੰਜਾਬ ਵਿਚ ਅਚਾਨਕ ਵਧੇ ਕਰੋਨਾ ਦਾ ਕਰਕੇ ਇਥੇ ਲਈ ਹੋ ਗਿਆ ਹੈ ਇਹ ਵੱਡਾ ਹੁਕਮ ਜਾਰੀ। ਮਹਾਂ ਨਗਰ ਲੁਧਿਆਣਾ ਦੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਸਭ ਨੂੰ ਦੇਖਦੇ ਹੋਏ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਤ ਸਾਰੇ ਨਿੱਜੀ ਲੁਧਿਆਣਾ ਦੇ ਹਸਪਤਾਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਹਸਪਤਾਲ ਵਿਚ ਪੁਖਤਾ ਇੰਤਜ਼ਾਮ ਕਰ ਲੈਣ,ਤਾਂ ਜੋ ਕਰੋਨਾ ਦੇ ਪ੍ਰਭਾਵ ਹੇਠ ਆਉਣ ਵਾਲੇ ਮਰੀਜਾਂ ਦਾ ਇਲਾਜ ਕੀਤਾ ਜਾ ਸਕੇ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਹਸਪਤਾਲਾਂ ਵਿੱਚ ਹੋਣ ਵਾਲੀਆਂ ਚੋਣਵੀਆਂ ਸ-ਰ-ਜ-ਰੀ-ਆਂ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਸਾਰੇ ਹਸਪਤਾਲਾਂ ਵਿੱਚ ਇਹ ਆਦੇਸ਼ ਵੀ ਦਿੱਤੇ ਗਏ ਹਨ ਕੇ ਹਸਪਤਾਲ ਵਿੱਚ ਬੈਡ ਅਤੇ ਬਿਸਤਰਿਆਂ ਦੀ ਸਮਰੱਥਾ ਨੂੰ ਵਧਾਇਆ ਜਾਵੇ। ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਹਿਨ ਕੇ ਰੱਖਣ, ਸਮਾਜਿਕ ਦੂਰੀ ਦਾ ਪਾਲਣ ਕਰਨ, ਅਤੇ ਹੱਥਾਂ ਨੂੰ ਸੇਨੇ ਟਾਈਜ਼ਰ ਕਰਨ।
ਸੂਬੇ ਅੰਦਰ ਪਿਛਲੇ 24 ਘੰਟਿਆਂ ਦੌਰਾਨ 2,387 ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਜਿਲ੍ਹਾ ਮੈਡੀਕਲ ਸਹੂਲਤਾਂ ਦਾ ਮੁੱਖ ਕੇਂਦਰ ਹੈ। ਜਿੱਥੇ ਹੋਰ ਵੀ ਬਹੁਤ ਸਾਰੇ ਸੂਬਿਆਂ ਤੋਂ ਮਰੀਜ਼ ਆਉਂਦੇ ਹਨ। ਇਸ ਲਈ ਲੁਧਿਆਣਾ ਜ਼ਿਲ੍ਹੇ ਅੰਦਰ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਇਸ ਲਈ ਹੀ ਜ਼ਿਲ੍ਹੇ ਵਿੱਚ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਚੋਣਵੀਆਂ ਸ-ਰ-ਜ-ਰੀ-ਆਂ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ 31 ਮਾਰਚ 2021 ਤੱਕ ਲਗਾਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …