Breaking News

ਇਥੇ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ 13 ਲੋਕਾਂ ਦੀ ਮੌਕੇ ਤੇ ਹੋਈ ਮੌਤ , ਛਾਇਆ ਸਾਰੇ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆਂ ਪਹਿਲਾਂ ਹੀ ਕੁਦਰਤੀ ਕਰੋਪੀ ਸਹਿ ਰਹੀ ਹੈ। ਉੱਥੇ ਹੀ ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਥੇ ਵਾਪਰਿਆ ਇਸ ਤਰਾਂ ਭਿਆਨਕ ਹਾਦਸਾ 13 ਲੋਕਾਂ ਦੀ ਮੌਕੇ ਤੇ ਹੀ ਮੌਤ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲੇ ਦੇ ਛਾਉਣੀ ਥਾਣਾ ਖੇਤਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੁਰੈਨਾ ਵੱਲ ਜਾ ਰਹੇ ਆਟੋ ਦੀ ਟੱਕਰ ਸਾਹਮਣੇ ਤੋਂ ਆ ਰਹੀ ਇਕ ਬੱਸ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਵਿਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਹੈ।

ਉੱਥੇ ਹੀ ਜ਼ਖਮੀ ਹੋਏ 4 ਲੋਕਾਂ ਨੂੰ ਨਜਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਜ਼ੇਰੇ ਇਲਾਜ ਹਨ। ਇਸ ਘਟਨਾ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮੱਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …