ਤਾਜਾ ਵੱਡੀ ਖਬਰ
ਪੰਜਾਬ ਵਿੱਚ ਫਰਵਰੀ ਦੇ ਅਖੀਰ ਤੋਂ ਹੀ ਕਰੋਨਾ ਕੇਸਾਂ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਪੰਜਾਬ ਅੰਦਰ ਬਹੁਤ ਸਾਰੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਹੋਣ ਵਾਲੀਆਂ ਸਮਾਜਿਕ, ਧਾਰਮਿਕ ਅਤੇ ਹੋਰ ਇਕੱਠਾਂ ਉੱਪਰ 20 ਤੋਂ ਵੱਧ ਬੰਦਿਆਂ ਨੂੰ ਆਉਣ ਦੀ ਇਜਾਜ਼ਤ ਨਹੀਂ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ
ਅਤੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਲੋਕਾਂ ਵੱਲੋਂ ਮਾਸਕ ਨਾ ਪਾਉਣ ਤੇ ਵੀ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪੰਜਾਬ ਤੋਂ ਹੁਣ ਸਾਹਮਣੇ ਆਈ ਇਹ ਵੱਡੀ ਮਾੜੀ ਖਬਰ । ਮੋਦੀ ਤੋਂ ਹੋ ਰਹੀ ਇਹ ਮੰਗ । ਦੇਸ਼ ਅੰਦਰ ਕਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਜੋ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਲਈ ਸਰਕਾਰ ਵੱਲੋਂ ਦੇਸ਼ ਦੇ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ 401 ਸੈਂਪਲਾਂ ‘ਚੋਂ 81 ਫੀਸਦ ਯੂਕੇ ਕੋਰੋਨਾ ਸਟ੍ਰੇਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਚਿੰਤਾ ਵੱਧ ਗਈ ਹੈ। ਕਿਉਂਕਿ ਇਹ ਸਟ੍ਰੇਨ ਪਹਿਲੇ ਵਾਇਰਸ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਵੀ ਟੀਕਾਕਰਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵੈਕਸੀਨ ਲੈਣ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਸਮੇਂ ਸੂਬੇ ਪੰਜਾਬ ਵਿੱਚ 18 ਹਜ਼ਾਰ ਤੋਂ ਵੱਧ ਕੋਰੋਨਾ ਐਕਟਿਵ ਕੇਸ ਹਨ। ਉੱਥੇ ਹੀ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੀ ਵੀ ਪੂਰਨ ਤੌਰ ਤੇ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …