ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਬਹੁਤ ਸਾਰੇ ਲੋਕ ਕਰੋਨਾ ਦੀ ਭੇਂਟ ਚੜ੍ਹ ਚੁੱਕੇ ਹਨ। ਇਸ ਬਿਮਾਰੀ ਦੇ ਹੁਣ ਤੱਕ ਪਤਾ ਨਹੀਂ ਕਿੰਨੇ ਲੋਕਾਂ ਦੀ ਜਾਨ ਲੈ ਲਈ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਵੇਖਦੇ ਹੋਏ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਆਏ ਦਿਨ ਕਰੋਨਾ ਕੇਸਾਂ ਵਿਚ ਹੋ ਰਿਹਾ ਵਾਧਾ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
ਹੁਣ ਤੱਕ ਇਸ ਕਰੋਨਾ ਨੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਲਪੇਟ ਵਿੱਚ ਲਿਆ ਜਿਸ ਦੌਰਾਨ ਕੁਝ ਲੋਕ ਆਪਣੇ ਘਰਾਂ ਨੂੰ ਪਰਤ ਆਏ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਹੁਣ ਕਰੋਨਾ ਕਰਕੇ ਬਾਦਲ ਪਰਿਵਾਰ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਇੱਕ ਖਾਸ ਦੀ ਅਚਾਨਕ ਮੌਤ ਹੋ ਗਈ ਹੈ। ਪਿਛਲੇ ਦਿਨੀਂ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਮੋਹਾਲੀ ਦੇ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ।
ਉਸ ਪਿੱਛੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਿੱਲੀ ਵਿਖੇ ਭੇਜ ਦਿੱਤਾ ਗਿਆ ਸੀ। ਜੋ ਹੁਣ ਬਿਲਕੁਲ ਠੀਕ ਹਨ। ਹੁਣ ਬਾਦਲ ਪਰਿਵਾਰ ਦੇ ਨਜ਼ਦੀਕੀਆਂ ਵਿਚੋਂ ਗਿਣੇ ਜਾਂਦੇ ਇਕ ਸਾਬਕਾ ਮੈਂਬਰ ਐਸ ਐਸ ਬੋਰਡ ਸਰਦਾਰ ਕੁਲਬੀਰ ਸਿੰਘ ਰੰਧਾਵਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਜੋ ਇਸ ਵੇਲੇ ਬਟਾਲਾ ਦੇ ਗੁਰੂ ਤੇਗ ਬਹਾਦਰ ਕਲੋਨੀ ਵਿਚ ਰਹਿੰਦੇ ਸਨ। ਇਸ ਦੀ ਜਾਣਕਾਰੀ ਉਨ੍ਹਾਂ ਦੇ ਛੋਟੇ ਭਰਾ ਇੰਦਰ ਸਿੰਘ ਰੰਧਾਵਾ , ਜੋ ਆਬਕਾਰੀ ਅਤੇ ਕਰ ਵਿਭਾਗ ਦੇ ਦੇ ਈ ਟੀ ਓ ਹਨ।
ਉਨ੍ਹਾਂ ਵੱਲੋਂ ਇਹ ਸਾਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੰਜੀਵ ਭੱਲਾ ਨਾਲ ਮਿਲੇ ਤਾਂ ਉਨ੍ਹਾਂ ਨੇ ਦੱਸਿਆ ਕਿ ਸਰਦਾਰ ਕੁਲਬੀਰ ਸਿੰਘ ਰੰਧਾਵਾ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਸ ਕਾਰਨ ਉਨ੍ਹਾਂ ਦੇ ਹੋਏ ਦੇਹਾਂਤ ਨਾਲ ਪਰਿਵਾਰ ਨੂੰ ਸ-ਦ-ਮਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …