ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਫਿਰ ਤੋਂ ਪੈਰ ਪਸਾਰ ਰਿਹਾ ਹੈ। ਜੋ ਸਾਰੇ ਦੇਸ਼ ਲਈ ਚਿੰ-ਤਾ ਦਾ ਵਿਸ਼ਾ ਹੈ। ਇਸ ਲਈ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਕਰੋਨਾ ਦੀ ਇਸ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਕਰੋਨਾ ਦੇ ਕਾਰਨ ਸਭ ਤੋਂ ਵਧੇਰੇ ਪ੍ਰਭਾਵਤ ਮਹਾਰਾਸ਼ਟਰ ਸੂਬਾ ਹੋਇਆ ਹੈ। ਜਿੱਥੇ ਸਭ ਤੋਂ ਪਹਿਲਾਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਸੀ। ਮਹਾਰਾਸ਼ਟਰ ਤੇ ਵੱਧ ਪ੍ਰਭਾਵਿਤ ਹੋਣ ਵਾਲੇ ਹਿੱਸੇ ਵਿੱਚ ਕੁਝ ਦਿਨਾਂ ਦਾ ਕਰਫਿਊ ਲਗਾ ਦਿੱਤਾ ਗਿਆ ਸੀ।
ਇਸ ਕਰੋਨਾ ਦੀ ਚ-ਪੇ-ਟ ਵਿੱਚ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਆ ਚੁੱਕੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਆਮਿਰ ਖਾਨ ਬਾਰੇ ਵੀ ਇਕ ਮਾ-ੜੀ ਖਬਰ ਸਾਹਮਣੇ ਆਈ ਹੈ ਲੋਕ ਉਨ੍ਹਾਂ ਵਾਸਤੇ ਦੁਆਵਾਂ ਕਰ ਰਹੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਜਗਤ ਦੇ ਮਸ਼ਹੂਰ ਅਦਾਕਾਰ ਆਮਿਰ ਖਾਨ ਵੀ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਹਨ। ਉਨ੍ਹਾਂ ਤੋਂ ਪਹਿਲਾਂ ਵੀ ਇਸ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਪਣਾ ਸ਼ਿ-ਕਾ-ਰ ਬਣਾਇਆ ਹੈ। ਜਿਨ੍ਹਾਂ ਵਿਚ ਰਣਬੀਰ ਕਪੂਰ, ਵਰੁਣ ਧਵਨ, ਅਨੁਪਮ ਖੈਰ, ਸੰਜੇ ਲੀਲਾ ਭੰਸਾਲੀ ,ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਅਤੇ ਹੋਰ ਬਹੁਤ ਸਾਰੇ ਕਲਾਕਾਰ ਸ਼ਾਮਲ ਹਨ।
ਜੋ ਇਸ ਬਿ-ਮਾ-ਰੀ ਉਪਰ ਜਿੱਤ ਪ੍ਰਾਪਤ ਕਰਨ ਵਿੱਚ ਕਾਮਯਾਬ ਰਹੇ ਹਨ। ਅਮੀਰ ਘਰ ਵੱਲੋਂ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੇ ਆਪਣੇ ਆਪ ਨੂੰ ਘਰ ਅੰਦਰ ਇ-ਕਾਂ-ਤ-ਵਾ-ਸ ਕੀਤਾ ਗਿਆ ਹੈ। ਉਹਨਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਮਹਾਰਾਸ਼ਟਰ ਸੂਬੇ ਅੰਦਰ ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰ ਰਹਿੰਦੇ ਹਨ ਉਥੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਅਮੀਰ ਖ਼ਾਨ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਬਾਰੇ ਖਬਰ ਮਿਲਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਅਦਾਕਾਰ ਅਤੇ ਫਿਲਮ ਮੇਕਰ ਸਤੀਸ਼ ਕੌਸ਼ਿਕ ਵੀ ਕਰੋਨਾ ਪਾਜ਼ਿਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਅਮੀਰ ਖਾਨ ਵੱਲੋ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਭ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜੋ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …