ਤਾਜਾ ਵੱਡੀ ਖਬਰ
ਸੂਬੇ ਅੰਦਰ ਜਿਥੇ ਕਰੋਨਾ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਤਾਂ ਜੋ ਕੁਝ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਰੋਕਿਆ ਜਾ ਸਕੇ। ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਧਾ ਦਿੱਤੀ ਜਾਂਦੀ ਹੈ ਉਥੇ ਹੀ ਅਜਿਹੇ ਕੁਝ ਲੋਕਾਂ ਵੱਲੋਂ ਵੱਖ-ਵੱਖ ਮੌਕਿਆਂ ਦੀ ਭਾਲ ਕੀਤੀ ਜਾਂਦੀ ਹੈ। ਜਿਸ ਨਾਲ ਉਹ ਸੂਬੇ ਦੇ ਹਾਲਾਤਾਂ ਨੂੰ ਖਰਾਬ ਕਰ ਸਕਣ।
ਉਥੇ ਹੀ ਅਜਿਹੇ ਲੋਕਾਂ ਉਪਰ ਪੂਰੀ ਨਜ਼ਰ ਰੱਖੀ ਜਾਂਦੀ ਹੈ। ਪੰਜਾਬ ਚ ਇਥੇ ਲਗੀ ਇਹ ਪਾਬੰਦੀ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਵੱਖ-ਵੱਖ ਜ਼ਿਲਿਆਂ ਅੰਦਰ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਤੇ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਗੁਰਦਾਸਪੁਰ ਅੰਦਰ ਸਮਾਜਿਕ ਕੁਰੀਤੀ ਪਾਲਣਾ ਕਰਦੇ ਹੋਏ ਪੰਜ ਵਿਅਕਤੀਆਂ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ। ਇਸ ਭਾਰਤ ਬੰਦ ਨੂੰ ਸ਼ਾਂਤਮਈ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਭ ਜਗ੍ਹਾ ਤੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਕਿਉਂਕਿ ਕੱਲ ਭਾਰਤ ਬੰਦ ਦੌਰਾਨ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਵਿਗੜਨ ਦਾ ਡਰ ਹੈ ਅਤੇ ਅਮਨ ਸ਼ਾਂਤੀ ਭੰਗ ਹੋਣ ਨਾਲ
ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੈ। ਜਿਲ੍ਹੇ ਦੇ ਡੀਸੀ ਵੱਲੋਂ ਸਮੂਹ ਸਧਾਰਨ ਜਨਤਾ ਨੂੰ ਜਾਂ ਕਿਸੇ ਮੈਂਬਰ ਨੂੰ ਕਿਸੇ ਜਨਤਕ ਥਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਇਕੱਠੇ ਹੋਣ, ਜਲੂਸ ਕੱਢਣ, ਰੈਲੀਆਂ ਕਰਨ ਤੋਂ ਇਲਾਵਾ ਹਰ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ। ਕੱਲ ਭਾਰਤ ਬੰਦ ਨੂੰ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਹ ਬੰਦ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ੁਰੂ ਹੋ ਕੇ ਸ਼ਾਮੀਂ 6 ਵਜੇ ਤੱਕ ਜਾਰੀ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …