ਮਿਲੇ ਇਕੋ ਥਾਂ ਤੋਂ ਇਕੱਠੇ 206 ਪੌਜੇਟਿਵ
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ।
ਜਲੰਧਰ ਜ਼ਿਲ੍ਹੇ ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਦੇ 206 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ ਆਏ ਪਾਜ਼ੇਟਿਵ ਮਾਮਲਿਆਂ ‘ਚ ਕੁਸ਼ਟ ਆਸ਼ਰਮ ਦੇ 12 ਲੋਕ, ਪੁਲਸ ਥਾਣਾ ਫਿਲੌਰ ਦੇ ਕੁਝ ਕਰਮਚਾਰੀ ਵੀ ਸ਼ਾਮਲ ਹਨ। ਜਲੰਧਰ ਜ਼ਿਲ੍ਹੇ ਵਿਚ ਇਹ ਪਹਿਲੀ ਵਾਰ ਹੈ ਜਦੋਂ ਇਕੋ ਦਿਨ ‘ਚ ਇੰਨੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਏ ਹੋਣ।
ਸੋਮਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ 200 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਫਿਲੌਰ ਨਿਵਾਸੀ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਇਸ ਦੇ ਨਾਲ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4263 ਹੋ ਗਈ ਹੈ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਪੰਜਾਬ ਵਿਚ ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ ਜਿੱਥੇ 31120 ਨੂੰ ਪਾਰ ਕਰ ਚੁੱਕਾ ਹੈ। ਉਥੇ ਹੀ ਜਲੰਧਰ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 4263 ਹੋ ਗਈ ਹੈ। ਜ਼ਿਲ੍ਹੇ ਵਿਚ ਹੁਣ ਤਕ 55521 ਲੋਕਾਂ ਦੇ ਨਮੂਨੇ ਜਾਂਚ ਲਈ ਲਏ ਗਏ ਹਨ, ਜਿਨ੍ਹਾਂ ਵਿਚੋਂ 50244 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 4263 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੌਰਾਨ ਚੰਗੀ ਗੱਲ ਇਹ ਹੈ ਕਿ 2619 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 109 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਇਸ ਤੋਂ ਇਲਾਵਾ 1535 ਮਰੀਜ਼ ਜ਼ਿਲ੍ਹੇ ਵਿਚ ਅਜੇ ਵੀ ਸਰਗਰਮ ਹਨ ਜਿਨ੍ਹਾਂ ਦਾ ਇਲਾਜ ਵੱਖ ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …