ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਪਾਸ ਕਰਕੇ ਲਾਗੂ ਕੀਤਾ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਬੈਠ ਕੇ ਸੰਘਰਸ਼ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਪੰਜਾਬ ਦੇ ਵਿਚ ਵੀ ਕਿਸਾਨਾਂ ਵੱਲੋਂ ਜਗਾਹ ਜਗਾਹ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸੂਬੇ ਅੰਦਰ ਲਗਾਤਾਰ ਭਾਜਪਾ ਦੇ ਆਗੂਆਂ ਅਤੇ ਭਾਜਪਾ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੇ ਤਹਿਤ ਹੀ ਪਿਛਲੇ ਦਿਨੀਂ ਮਲੋਟ ਵਿੱਚ ਕਿਸਾਨਾਂ ਵੱਲੋਂ ਇਕ ਭਾਜਪਾ ਆਗੂ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਸ ਨਾਲ। ਕੁੱ-ਟ-ਮਾ-ਰ। ਅਤੇ ਕਾਲੇ ਰੰਗ ਦੀ ਸਿਆਹੀ ਸੁੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਜਿਸ ਕਾਰਨ ਮਲੋਟ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਸੀ। ਉੱਥੇ ਹੀ ਗੱਲ ਭਾਜਪਾ ਸਮਰਥਕਾਂ ਵੱਲੋਂ ਮਲੋਟ ਬੰਦ ਕੀਤਾ ਗਿਆ ਸੀ। ਹੁਣ ਪੰਜਾਬ ਦੇ ਇੱਥੇ ਬੰਦ ਦੌਰਾਨ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਮਲੋਟ ਸ਼ਹਿਰ ਅੰਦਰ ਹੋਈ ਘਟਨਾ ਨੂੰ ਲੈ ਕੇ ਭਾਜਪਾ ਸਮਰਥਕਾਂ ਵੱਲੋਂ ਅੱਜ ਅਬੋਹਰ ਸ਼ਹਿਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ।
ਜਿਸ ਦਾ ਪੂਰਾ ਅਸਰ ਅੱਜ ਅਬੋਹਰ ਸ਼ਹਿਰ ਵਿੱਚ ਦੇਖਿਆ ਜਾ ਸਕਦਾ ਹੈ। ਮਾਹੌਲ ਸ਼ਾਂਤ ਮਈ ਰੱਖਣ ਲਈ ਬਹੁਤ ਭਾਰੀ ਪੁਲਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਇਸ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਉਸਦੇ ਪੁਤਲੇ ਸਾੜੇ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਭਾਜਪਾ ਵਰਕਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਵਿਧਾਇਕ ਨੂੰ ਸੁਰੱਖਿਆ ਦੇਣ ਵਿੱਚ
ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਗੁੰ-ਡਾ-ਗ-ਰ-ਦੀ ਨੂੰ ਕਿਸੇ ਵੀ ਹਾਲਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਅੱਜ ਸ਼ਹਿਰ ਦੇ ਨਹਿਰੂ ਪਾਰਕ ਤੋਂ ਸਵੇਰੇ 9 ਵਜੇ ਸ਼ੁਰੂ ਹੋਇਆ ਜੋ ਬੱਸ ਸਟੈਂਡ ਰੋਡ ਸਮੇਤ ਸਦਰ ਬਾਜ਼ਾਰ 9 ਨੰਬਰ ਬਾਜ਼ਾਰ ਸਰਕੂਲਰ ਰੋਡ ਤੋਂ ਹੁੰਦਾ ਹੋਇਆ 12 ਨੰਬਰ ਮੁੱਖ ਚੌਂਕ ਤੇ ਸਮਾਪਤ ਹੋਇਆ। ਭਾਜਪਾ ਵਰਕਰਾਂ ਵੱਲੋਂ ਮੁੱਖ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਦੇ ਅਧਾਰ ਤੇ ਅਸਤੀਫੇ ਦੀ ਮੰਗ ਵੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …