ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਵੱਧ ਪ੍ਰਭਾਵਤ ਜਗ੍ਹਾ ਉਪਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੀ ਇਕੱਠ ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ।
ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਹੁਣ ਸਾਬਕਾ ਮੁੱਖ ਮੰਤਰੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿਥੇ ਉਨ੍ਹਾਂ ਵਾਸਤੇ ਦੁਆਵਾਂ ਹੋ ਰਹੀਆਂ ਹਨ। ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ।
ਦੇਸ਼ ਅੰਦਰ ਜਿਥੇ ਸਭ ਤੋਂ ਵਧੇਰੇ ਮਾਮਲੇ ਮਹਾਰਾਸ਼ਟਰ ਦੇ ਮੁੰਬਈ ਵਿਚ ਸਾਹਮਣੇ ਆ ਰਹੇ ਹਨ। ਉਥੇ ਹੀ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਕਰੋਨਾ ਹਾਵੀ ਹੁੰਦਾ ਜਾ ਰਿਹਾ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਰਾਸ਼ਟਰੀ ਪ੍ਰਧਾਨ ਫਾਰੂਕ ਅਬਦੁੱਲਾ ਬਾਰੇ ਕਰੋਨਾ ਪੌਜੇਟਿਵ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਦੇਸ਼ ਅੰਦਰ ਕਰੋਨਾ ਦਾ ਟੀਕਾਕਰਨ ਹੋਣ ਦੇ ਬਾਵਜੂਦ ਵੀ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੇ ਕਰੋਨਾ ਤੋਂ ਪੌਜੇਟਿਵ ਹੋਣ ਦੀ ਜਾਣਕਾਰੀ
ਉਨ੍ਹਾਂ ਦੇ ਬੇਟੇ ਉਮਰ ਅਬਦੁਲਾ ਵੱਲੋਂ ਟਵਿੱਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਸਾਰਾ ਪਰਿਵਾਰ ਆਪਣੇ ਘਰ ਵਿਚ ਇਕਾਂਤਵਾਸ ਹੋਏ ਹਾਂ, ਜਦੋਂ ਤੱਕ ਸਾਡਾ ਕਰੋਨਾ ਟੈਸਟ ਨਹੀਂ ਹੋ ਜਾਂਦਾ। ਉਨ੍ਹਾਂ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਫਾਰੂਕ ਅਬਦੁੱਲਾ ਵੱਲੋਂ ਇਸ ਮਹੀਨੇ ਹੀ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …