ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਇਹਨਾਂ ਐਲਾਨਾਂ ਨੂੰ ਲੈ ਕੇ ਖੁਸ਼ੀ ਜਾਹਿਰ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਵੇਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਸੂਬੇ ਦੇ ਵਿਕਾਸ ਵਾਸਤੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸਦਾ ਫ਼ਾਇਦਾ ਲੋਕਾਂ ਨੂੰ ਹੋ ਸਕੇ। ਸਰਕਾਰ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।
ਕੈਪਟਨ ਸਰਕਾਰ ਵੱਲੋਂ ਜਿਥੇ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਰਣਨੀਤੀਆ ਉਲੀਕੀਆਂ ਜਾ ਰਹੀਆਂ ਹਨ। ਉੱਥੇ ਹੀ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਮਾਰਚ ਮਹੀਨੇ ਵਿੱਚ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਖੇਤਰ ਦੇ ਲੋਕਾਂ ਨੂੰ ਕਈ ਤਰਾਂ ਦੀਆਂ ਰਾਹਤ ਪ੍ਰਦਾਨ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਔਰਤਾਂ ਲਈ ਹੁਣ ਵੱਡਾ ਐਲਾਨ ਹੋਇਆ ਹੈ ਜਿਸ ਕਾਰਨ ਉਨ੍ਹਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਬਜਟ ਦੇ ਵਿੱਚ ਜਿਥੇ ਹੋਰ ਬਹੁਤ ਸਾਰੇ ਐਲਾਨ ਕੀਤੇ ਗਏ ਉਥੇ ਹੀ ਔਰਤਾਂ ਨੂੰ ਖੁਸ਼ ਕਰਨ ਲਈ ਵੀ ਸਰਕਾਰ ਵੱਲੋਂ ਇਕ ਐਲਾਨ ਕੀਤਾ ਗਿਆ। ਜਿੱਥੇ ਸੂਬੇ ਦੀਆਂ ਔਰਤਾਂ ਨੂੰ 1 ਅਪ੍ਰੈਲ ਤੋਂ ਸਰਕਾਰੀ ਬੱਸਾਂ ਵਿਚ ਫ੍ਰੀ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਰਾਜ ਦੀਆਂ ਸਰਕਾਰੀ ਬੱਸਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਰਫ ਰਾਜ ਦੀ ਹੱਦ ਅੰਦਰ ਹੀ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ।
ਇਹ ਸਹੂਲਤ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਲਾਗੂ ਕੀਤੀ ਗਈ ਹੈ। ਟਰੈਫਿਕ ਮੈਨੇਜਰ ਪੰਜਾਬ ਰੋਡਵੇਜ਼ ਚੰਡੀਗੜ੍ਹ ਵੱਲੋਂ ਸਰਕਾਰੀ ਬੱਸਾਂ ਦੇ ਕੰਡਕਟਰਾਂ ਨੂੰ ਔਰਤਾਂ ਦੇ ਮੁਫ਼ਤ ਸਫ਼ਰ ਸਬੰਧੀ ਜਾਣਕਾਰੀ ਦਿੱਤੀ ਗਈ ਹੈ, ਕਿ ਇਹ ਸਹੂਲਤ ਪੰਜਾਬ ਦੀਆਂ ਔਰਤਾਂ ਦੇ ਨਾਲ-ਨਾਲ ਚੰਡੀਗੜ੍ਹ ਦੀਆਂ ਔਰਤਾਂ ਨੂੰ ਵੀ ਦਿੱਤੀ ਜਾ ਰਹੀ ਹੈ। ਸਫਰ ਦੌਰਾਨ ਔਰਤਾਂ ਨੂੰ ਆਪਣਾ ਆਧਾਰ ਕਾਰਡ ਵਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਤੋਂ ਪਤਾ ਲੱਗ ਸਕੇ ਕਿ ਉਹ ਪੰਜਾਬ ਦੇ ਵਸਨੀਕ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …