ਆਈ ਤਾਜਾ ਵੱਡੀ ਖਬਰ
ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਅੰਦਰ ਪਿਛਲੇ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਵੱਧ ਪ੍ਰਭਾਵਤ ਜਗ੍ਹਾ ਉਪਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੀ ਇਕੱਠ ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਕਰੋਨਾ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ। ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਹੁਣ ਕ੍ਰਿਕਟ ਦੀ ਦੁਨੀਆ ਦੇ ਬੇਤਾਜ਼ ਬਾਦਸ਼ਾਹ ਸਚਿਨ ਤੇਂਦੁਲਕਰ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਦੇਸ਼ ਅੰਦਰ ਜਿਥੇ ਸਭ ਤੋਂ ਵਧੇਰੇ ਮਾਮਲੇ ਮਹਾਰਾਸ਼ਟਰ ਦੇ ਮੁੰਬਈ ਵਿਚ ਸਾਹਮਣੇ ਆ ਰਹੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਹਾਨ ਕ੍ਰਿਕਟਰ 27 ਮਾਰਚ ਨੂੰ ਕਰੋਨਾ ਪੌਜੇਟਿਵ ਹੋ ਗਏ ਸਨ। ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਸੀ। ਕਰੋਨਾ ਪੌਜੇਟਿਵ ਹੋਏ ਸਚਿਨ ਤੇਂਦੁਲਕਰ ਨੂੰ ਹੁਣ ਹਸਪਤਾਲ ਵਿੱਚ ਭਰਤੀ ਕਰਾਏ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਦੇਸ਼ ਅੰਦਰ ਕਰੋਨਾ ਦਾ ਟੀਕਾਕਰਨ ਹੋਣ ਦੇ ਬਾਵਜੂਦ ਵੀ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਸਚਿਨ ਜਿੱਥੇ ਕਰੋਨਾ ਨਾਲ ਜੂਝ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਹ ਡਾਕਟਰਾਂ ਦੀ ਸਲਾਹ ਦੇ ਮੁਤਾਬਕ ਹੀ ਹਸਪਤਾਲ ਵਿੱਚ ਦਾਖ਼ਲ ਹੋਏ ਹਨ। ਉਨ੍ਹਾਂ ਸੱਭ ਲੋਕਾਂ ਦਾ ਧੰਨਵਾਦ ਕੀਤਾ ਜੋ ਕਰੋਨਾ ਦੌਰ ਦੇ ਦੌਰਾਨ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਦਾ ਧਿਆਨ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਕਰੋਨਾ ਟੈਸਟ ਨੈਗਟਿਵ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਜਲਦ ਹੀ ਹਸਪਤਾਲ ਤੋਂ ਠੀਕ ਹੋ ਕੇ ਵਾਪਸ ਪਰਤਾ ਆਵਾਗਾ। ਉਨ੍ਹਾਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …