Breaking News

ਪੰਜਾਬ ਚ ਸਕੂਲਾਂ ਨੂੰ ਬੰਦ ਕਰਨ ਤੇ ਹੁਣੇ ਹੁਣੇ ਸਿਖਿਆ ਮੰਤਰੀ ਵਲੋਂ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਵਿਚ ਕੁੱਝ ਸਮੇਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰ ਚਿੰ-ਤਾ ਵਿੱਚ ਹੈ। ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸਖਤ ਹਦਾਇਤਾਂ ਜਾਰੀ ਕਰਦੇ ਹੋਏ ਪੰਜਾਬ ਦੇ 9 ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ।

ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ ਵਿਦਿਅਕ ਅਦਾਰਿਆਂ ਨੂੰ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਪੰਜਾਬ ਵਿਚ ਸਕੂਲਾਂ ਨੂੰ ਬੰਦ ਕਰਨ ਤੇ ਹੁਣ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੂਬਾ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਕੁਝ ਨਿੱਜੀ ਸਕੂਲਾਂ ਦੇ ਸਟਾਫ਼ ਅਤੇ ਬੱਚਿਆ ਦੇ ਮਾਪਿਆਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਕਿਉਂਕਿ ਸੂਬੇ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ, ਇਸ ਲਈ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਕੁਝ ਨਿੱਜੀ ਸਕੂਲ ਬੰਦ ਹੋਣ ਕਾਰਨ ਫੀਸਾਂ ਨੂੰ ਲੈ ਕੇ ਸਰਕਾਰ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਜੀ ਸਕੂਲਾਂ ਦਾ ਧਿਆਨ ਫੀਸਾਂ ਉਪਰ ਹੀ ਕੇਂਦਰਿਤ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪ ਕਰੋਨਾ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਨ।

ਅਤੇ ਉਨ੍ਹਾਂ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੀਕੈਂਡ ਤੇ ਲਾਕਡਾਊਨ ਦਾ ਇਸ਼ਾਰਾ ਵੀ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਸਮਾਜਿਕ ਦੂਰੀ ਬਣਾ ਕੇ ,ਮਾਸਕ ਪਾ ਕੇ ਅਤੇ ਕਰੋਨਾ ਦਾ ਟੀਕਾਕਰਨ ਕਰਵਾ ਕੇ ਕਰੋਨਾ ਦੇ ਪ੍ਰਸਾਰ ਨੂੰ ਰੋਕ ਸਕਦੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਰਕਾਰ ਵੱਲੋਂ 8 ਅਪ੍ਰੈਲ ਨੂੰ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿਚ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਗਲਾ ਫੈਸਲਾ ਲਿਆ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …