ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੂਬੇ ਦੀ ਸਥਿਤੀ ਨੂੰ ਜਾਣਦੇ ਹੋਏ ਵੱਧ ਪ੍ਰਭਾਵਤ ਹੋਣ ਵਾਲਿਆ ਜਿਲ੍ਹਿਆਂ ਅੰਦਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਜਿਸ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ
ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਜਿਨ੍ਹਾਂ ਨੂੰ ਹੁਣ 30 ਅਪ੍ਰੈਲ ਤੱਕ ਬੰਦ ਰੱਖਿਆ ਜਾਵੇਗਾ। ਉੱਥੇ ਹੀ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਣ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਕੀ ਹੁਣ ਪੰਜਾਬ ਚ ਲੱਗੇਗਾ ਸੰਪੂਰਨ ਲਾਕਡਾਊਨ ਸਿਹਤ ਮੰਤਰੀ ਦਾ ਆਇਆ ਵੱਡਾ ਬਿਆਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ,ਉਥੇ ਹੀ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹੋਣ ਲਈ ਪਹੁੰਚੇ ਸਨ। ਜਿੱਥੇ ਉਹਨਾ ਪੰਜਾਬ ਦੇ ਹਲਾਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲਾਕਡਾਊਨ ਲਾਗੂ ਨਹੀਂ ਕੀਤਾ ਜਾਵੇਗਾ। ਸਰਕਾਰ ਵੱਲੋਂ ਹੋਣ ਵਾਲੇ ਸਮਾਜਿਕ ਧਾਰਮਿਕ ਅਤੇ ਰਾਜਨੀਤੀ ਇਕੱਠਾ ਉਪਰ ਰੋਕ ਲਗਾਈ ਗਈ ਹੈ। ਜਿੱਥੇ ਸਮਾਜਿਕ ਅਤੇ ਧਾਰਮਿਕ ਸਮਾਗਮ ਵਿੱਚ ਇਨਡੋਰ 50 ਅਤੇ ਆਉਟਡੋਰ 100 ਵਿਅਕਤੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੇ ਗੱਲ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਇਸ ਬਾਬਤ
ਵਿੱਤ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ ਇਸ ਬਾਰੇ ਉਹ ਜਵਾਬ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੋਣ ਵਾਲੀਆਂ ਰਾਜਨੀਤਕ ਰੈਲੀਆਂ ਨੂੰ 30 ਅਪ੍ਰੈਲ ਤੱਕ ਪੂਰਨ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ। ਕਿਉਂਕਿ ਸੂਬੇ ਅੰਦਰ ਵਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਅਗਰ ਕੋਈ ਵੀ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ। ਕੇਂਦਰੀ ਮੰਤਰੀ ਹਰਸ਼ਵਰਧਨ ਦੇ ਪਲਟ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾਉਣ ਲਈ ਮਜਬੂਰ ਕਿਸ ਨੇ ਕੀਤਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਪੂਰਾ ਕਰੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …