ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਕਰੋਨਾ ਦਾ ਕਹਿਰ ਸਭ ਦੇਸ਼ਾਂ ਵਿਚ ਫਿਰ ਤੋਂ ਵੱਧ ਨਜ਼ਰ ਆ ਰਿਹਾ ਹੈ। ਜਿੱਥੇ ਸਭ ਦੇਸ਼ਾਂ ਵੱਲੋਂ ਆਪਣੇ-ਆਪਣੇ ਹਿਸਾਬ ਨਾਲ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਅੰਦਰ ਕਰੋਨਾ ਟੀਕਾਕਰਨ ਵੀ ਸ਼ੁਰੂ ਕੀਤਾ ਗਿਆ ਹੈ ਜਿਸਨੂੰ ਦੇਸ਼ ਦੇ ਲੋਕਾਂ ਨੂੰ ਲਗਾਇਆ ਜਾ ਰਿਹਾ ਹੈ। ਸਭ ਦੇਸ਼ਾਂ ਵਿਚ ਟੀਕਾਕਰਣ ਵਿਅਕਤੀਆਂ ਦੀ ਸਮਰੱਥਾ ਦੇ ਅਨੁਸਾਰ ਹੀ ਲਗਾਇਆ ਜਾ ਰਿਹਾ ਹੈ। ਹਰ ਇਕ ਦੇਸ਼ ਇਸ ਟੀਕਾਕਰਨ ਮੁਹਿੰਮ ਨੂੰ ਜਲਦ
ਤੋਂ ਜਲਦ ਪੂਰਾ ਕਰ ਲੈਣਾ ਚਾਹੁੰਦਾ ਹੈ। ਤਾਂ ਜੋ ਉਹ ਆਪਣੇ ਦੇਸ਼ ਦੇ ਸਭ ਨਾਗਰਿਕਾਂ ਨੂੰ ਸੁਰੱਖਿਅਤ ਕਰ ਸਕੇ। ਕੈਨੇਡਾ ਚ ਕੱਚੇ ਬੰਦਿਆਂ ਲਈ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਦਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੀ ਆਰਥਿਕ ਮਦਦ ਕੀਤੀ ਗਈ ਸੀ। ਹੁਣ ਜਿੱਥੇ ਕੈਨੇਡਾ ਵਿਚ
ਉਮਰ ਹੱਦ ਦੇ ਅਨੁਸਾਰ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਵਿਚ ਆਉਣ ਵਾਲੇ ਲੋਕਾਂ ਨੂੰ ਬਚਾਇਆ ਜਾ ਸਕੇ। ਉੱਥੇ ਹੀ ਹੁਣ ਕੈਨੇਡਾ ਸਰਕਾਰ ਵੱਲੋਂ ਗੈਰ ਕਾਨੂੰਨੀ ਤੌਰ ਤੇ ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀਆਂ ਨੂੰ ਵੀ ਇਸ ਟੀਕਾਕਰਨ ਦੀ ਵੱਡੀ ਰਾਹਤ ਦਿੱਤੀ ਗਈ ਹੈ। ਪਬਲਿਕ ਹੈਲਥ ਏਜੰਸੀ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੈਨੇਡਾ ਵਿਚ ਰਹਿਣ ਵਾਲੇ ਹਰ ਨਾਗਰਿਕ ਦਾ ਟੀਕਾਕਰਨ ਕੀਤਾ ਜਾਵੇਗਾ। ਮਿਸੀਸਾਗਾ ਦੀ ਮੇਅਰ ਨੇ ਵੀ ਕਿਹਾ ਹੈ ਕਿ
ਸ਼ਹਿਰ ਵਿੱਚ ਵੈਕਸੀਨੇਸ਼ਨ ਕਰਾਉਣ ਦਾ ਇੱਛਕ ਹਰ ਸ਼ਖਸ ਆਪਣੀ ਵਾਰੀ ਮੁਤਾਬਕ ਟੀਕਾ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਤੌਰ ਤੇ ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀ ਬੇਖੌਫ਼ ਹੋ ਕੇ ਆਪਣੀ ਬੁਕਿੰਗ ਕਰਵਾ ਕੇ ਟੀਕਾ ਲਗਵਾ ਸਕਦੇ ਹਨ। ਇਸ ਵਿੱਚ ਇਮੀਗ੍ਰੇਸ਼ਨ ਬਾਰੇ ਕੋਈ ਸਵਾਲ ਨਹੀਂ ਕੀਤਾ ਜਾਵੇਗਾ। ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਮੰਤਰੀ ਵੱਲੋਂ ਵੀ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਗੈਰ ਕਾਨੂੰਨੀ ਤੌਰ ਤੇ ਰਹਿਣ ਵਾਲੇ ਟੀਕਾਕਰਨ ਕਰਵਾ ਸਕਦੇ ਹਨ। ਉਹਨਾਂ ਕੋਲੋ ਮੈਡੀਕਲ ਕਾਰਡ ਨਹੀਂ ਮੰਗੇ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …