ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਚੀਨ ਸ਼ੁਰੂ ਹੋਈ ਇਸ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤ-ਬਾ-ਹੀ ਮਚਾਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਸਾਰੇ ਦੇਸ਼ਾਂ ਵਿੱਚ ਟੀਕਾਕਰਣ ਸ਼ੁਰੂ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਇਸ ਕਰੋਨਾ ਦੇ ਕਾਰਨ ਸਭ ਦੇਸ਼ਾਂ ਵੱਲੋਂ ਪਹਿਲਾਂ ਹੀ ਹਵਾਈ ਆਵਾਜਾਈ ਉੱਪਰ ਵੀ ਰੋਕ ਲਗਾ ਦਿੱਤੀ ਗਈ ਹੈ ਆਪਣੀਆਂ ਸਰਹੱਦਾਂ ਦੀ ਚੌਕਸੀ ਵਧਾ ਦਿੱਤੀ ਹੈ।
ਹੁਣ ਇੰਡੀਆ ਵਾਲਿਆ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਇਥੇ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਲਈ ਇਹ ਰੋਕ ਲੱਗ ਗਈ ਹੈ। ਜਿਥੇ ਭਾਰਤ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਹੁਣ ਇਕ ਦਿਨ ਵਿਚ ਇਕ ਲੱਖ ਮਾਮਲੇ ਸਾਹਮਣੇ ਆਉਣ ਦੇ ਕਾਰਨ ਨਿਊਜ਼ੀਲੈਂਡ ਵੱਲੋਂ ਸੁਰੱਖਿਆ ਪੱਖੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਐਂਟਰੀ ਅਸਥਾਈ ਰੂਪ ਨਾਲ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਰੋਕ ਦਿੱਤੀ ਹੈ।
ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਜੋ ਵਿਦੇਸ਼ੀ ਇਸ ਸਮੇਂ ਭਾਰਤ ਆਏ ਹੋਏ ਹਨ ਉਹਨਾਂ ਨੂੰ ਨਿਊਜ਼ੀਲੈਂਡ ਵਾਪਸ ਜਾਣ ਲਈ 28 ਅਪ੍ਰੈਲ ਤੱਕ ਇੰਤਜ਼ਾਰ ਕਰਨਾ ਪਵੇਗਾ। ਇਹ ਹਦਾਇਤਾਂ ਉਨ੍ਹਾਂ ਉਪਰ ਵੀ ਲਾਗੂ ਹੁੰਦੀਆਂ ਹਨ ਜੋ ਨਿਊਜ਼ੀਲੈਂਡ ਤੋਂ ਭਾਰਤ ਆਉਣਾ ਚਾਹੁੰਦੇ ਹਨ। ਪਿਛਲੇ ਚਾਰ ਦਿਨਾਂ ਦੌਰਾਨ ਭਾਰਤ ਵਿਚੋਂ ਲੱਗਭੱਗ 5 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਦੋ ਦਿਨਾਂ ਦੌਰਾਨ ਢਾਈ ਲੱਖ ਕਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਕਾਰਨ ਬਾਕੀ ਦੇਸ਼ਾਂ ਵਿੱਚ ਵੀ ਚਿੰਤਾ ਵੱਧ ਗਈ ਹੈ।
ਤੇਜ਼ੀ ਨਾਲ ਕਰੋਨਾ ਦੇ ਕੇਸ ਫੈਲਣ ਵਾਲੇ ਦੇਸ਼ਾਂ ਵਿੱਚੋਂ ਭਾਰਤ ਵੀ ਇਕ ਹੈ। ਨਿਊਜ਼ੀਲੈਂਡ ਦੇ ਵਿਚ ਸਿਹਤ ਡਾਇਰੈਕਟਰ ਜਨਰਲ ਵੱਲੋਂ 23 ਨਵੇਂ ਕੇਸਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਗਿਆ ਹੈ ਕਿ, ਇਨ੍ਹਾਂ ਵਿੱਚੋਂ 17 ਲੋਕ ਅਜਿਹੇ ਹਨ ਜੋ ਭਾਰਤ ਤੋਂ ਨਿਉਜੀਲੈਂਡ ਆਏ ਹਨ। ਨਿਊਜ਼ੀਲੈਂਡ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਜਿਸ ਵਿੱਚ ਨਿਊਜ਼ੀਲੈਂਡ ਨੇ ਆਪਣੇ ਨਾਗਰਿਕਾਂ ਜਾਂ ਉਸ ਦੇਸ਼ ਵਿਚ ਰਹਿਣ ਵਾਲੇ ਲੋਕਾਂ ਦੀ ਵਾਪਸੀ ਤੇ ਰੋਕ ਲਗਾਈ ਗਈ ਹੋਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …