ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਦੇਸ਼ਾਂ ਦੇ ਲੋਕ ਕੰਮ ਕਾਰ ਦੇ ਸਿਲਸਿਲੇ ਵਿਚ ਵਿਦੇਸ਼ ਜਾਂਦੇ ਹਨ। ਹਰ ਇਨਸਾਨ ਵਿਦੇਸ਼ ਜਾਣ ਦੀ ਇੱਛਾ ਰੱਖਦਾ ਹੈ। ਕੁਝ ਲੋਕ ਵਿਦੇਸ਼ ਖੁਸ਼ੀ ਨਾਲ ਜਾਂਦੇ ਹਨ ਅਤੇ ਕੁੱਝ ਘਰ ਦੀਆਂ ਮ-ਜ-ਬੂ-ਰੀ-ਆਂ ਨੂੰ ਪੂਰੇ ਕਰਨ ਲਈ। ਤਾਂ ਜੋ ਉਹ ਆਪਣੇ ਪਰਵਾਰ ਨੂੰ ਇਕ ਵਧੀਆ ਪਰਵਰਿਸ਼ ਦੇ ਸਕਣ। ਗੱਲ ਕੀਤੀ ਜਾਵੇ ਬਾਹਰਲੇ ਦੇਸ਼ਾਂ ਦੀ ਖੂਬਸੂਰਤੀ ਦੀ ਤਾਂ ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਉੱਥੋਂ ਦਾ ਮਾਹੌਲ, ਉਥੋਂ ਦੀ ਖੂਬਸੂਰਤੀ ਅਤੇ ਉਥੇ ਬਹੁਤ ਸਾਰੇ ਆਮਦਨ ਦੇ ਸਾਧਨ, ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵੱਲ ਖਿੱਚੇ ਜਾਂਦੇ ਹਨ।
ਅੱਜ ਦੇ ਦੌਰ ਦੇ ਵਿੱਚ ਵਿਦਿਆਰਥੀਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਪਹਿਲੀ ਪਸੰਦ ਕੈਨੇਡਾ ਹੈ। ਜਿੱਥੇ ਜਾਣ ਲਈ ਵੱਖ-ਵੱਖ ਰਸਤਿਆਂ ਰਾਹੀਂ ਲੋਕ ਕੈਨੇਡਾ ਜਾਂਦੇ ਹਨ। ਹੁਣ ਕੈਨੇਡਾ ਨੂੰ ਪੰਜਾਬ ਤੋਂ ਡਬਲ ਲੋਕਾਂ ਦੀ ਜ਼ਰੂਰਤ ਹੈ। ਕੈਨੇਡਾ ਜਿਨ੍ਹਾਂ ਖੁਸ਼ਹਾਲ ਤੇ ਵਿਕਸਤ ਦੇਸ਼ ਹੈ, ਉਥੇ ਅਬਾਦੀ ਦੀ ਘਾਟ ਕਾਰਨ ਕੈਨੇਡਾ ਨੂੰ ਭਵਿੱਖ ਵਿੱਚ ਵਧੇਰੇ ਪਰਵਾਸੀਆਂ ਦੀ ਜ਼ਰੂਰਤ ਹੈ। ਇਸ ਬਾਰੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬਰਾਇਨ ਮਲਰੋਨੀ ਮੁਤਾਬਕ ਕੈਨੇਡਾ ਨੂੰ ਵਧੇਰੇ ਖੁਸ਼ਹਾਲ ਬਣਾਉਣ ਲਈ 10 ਕਰੋੜ ਦੇ ਅੰਕੜੇ ਤੱਕ ਹੋਣੀ ਚਾਹੀਦੀ ਹੈ।
ਕਿਹਾ ਕਿ ਇੱਕੀਵੀਂ ਸਦੀ ਖਤਮ ਹੋਣ ਤੱਕ ਦੁਨੀਆ ਦੀ ਅਬਾਦੀ 11 ਅਰਬ ਤੋਂ ਪਾਰ ਹੋ ਜਾਵੇਗੀ। ਉਥੇ ਹੀ ਕੈਨੇਡਾ ਦੀ ਅਬਾਦੀ ਨੂੰ ਵਧਾਉਣਾ ਇਮੀਗਰੇਸ਼ਨ ਟੀਚੇ ਤੋਂ ਬਗੈਰ ਸੰਭਵ ਨਹੀਂ ਹੈ। ਉਥੇ ਹੀ ਕਿਹਾ ਗਿਆ ਹੈ ਕਿ ਕੈਨੇਡਾ ਦੀ ਅਬਾਦੀ 5 ਕਰੋੜ ਦੇ ਨੇੜੇ ਤੇੜੇ ਪਹੁੰਚ ਗਈ ਜਿਸ ਕਾਰਨ ਆਰਥਿਕ ਵਿਕਾਸ ਪੂਰੀ ਤਰ੍ਹਾਂ ਨਹੀਂ ਹੋ ਸਕੇਗਾ। ਏਸ ਲਈ ਦੇਸ਼ ਦੀ ਅਬਾਦੀ ਨੂੰ ਵਧਾਉਣ ਲਈ ਨੌਜਵਾਨ ਹੁਨਰਮੰਦ ਕਾਮਿਆਂ ਦੀ ਮਦਦ ਨਾਲ ਹੀ ਦੇਸ਼ ਨੂੰ ਆਰਥਿਕ ਵਿਕਾਸ ਵੱਲ ਲਿਜਾਇਆ ਜਾ ਸਕਦਾ ਹੈ।
ਜਿਸ ਨਾਲ ਕੈਨੇਡਾ ਵਿੱਚ ਟੈਕਸ ਦੇਣ ਵਾਲਿਆਂ ਦੀ ਗਿਣਤੀ ਵਧੇਗੀ ਤੇ ਹੋਰ ਬੁਨਿਆਦੀ ਢਾਂਚੇ ਵਲ ਵੀ ਪੈਸਾ ਮੁਹਈਆ ਕਰਵਾਇਆ ਜਾਵੇਗਾ। ਸੱਭਿਆਚਾਰਕ ਖੇਤਰ ਵੀ ਵਪਾਰਕ ਤੌਰ ਤੇ ਸਫ਼ਲ ਹੋਵੇਗਾ। 10 ਕਰੋੜ ਦੀ ਆਬਾਦੀ ਨਾਲ ਕੈਨੇਡਾ ਦੁਨੀਆਂ ਵਿੱਚ 27ਵੇਂ ਸਥਾਨ ਤੇ ਆ ਜਾਵੇਗਾ ਤੇ ਆਰਥਿਕ ਵਿਕਾਸ ਦਰ 2.6 ਤੋਂ ਪਾਰ ਹੋ ਜਾਵੇਗੀ। ਕੈਨੇਡਾ ਵਿੱਚ ਨੌਜਵਾਨਾਂ ਦੇ ਵਧੇਰੇ ਆਉਣ ਕਾਰਨ ਟੈਕਸ ਵਿੱਚ ਵੀ ਵਾਧਾ ਹੋਵੇਗਾ ਜਿਸ ਨਾਲ ਸਰਕਾਰ ਕਈ ਨਵੇਂ ਪ੍ਰੋਗਰਾਮ ਉਲੀਕ ਸਕਦੀ ਹੈ। ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …