ਆਈ ਤਾਜਾ ਵੱਡੀ ਖਬਰ
ਸਾਰੇ ਪਾਸੇ ਕੋਰੋਨਾ ਨੇ ਹਾਹਾਕਾਰ ਮਚਾ ਦਿੱਤੀ ਹੈ। ਪੰਜਾਬ ਚ ਰੋਜਾਨਾ ਭਾਰੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਆਉਣੇ ਸ਼ੁਰੂ ਹੋ ਗਏ ਹਨ ਅਤੇ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਗਿਆ ਹੈ ਰੋਜਾਨਾ ਹੀ ਲੋਕਾਂ ਦੀ ਜਾਨ ਇਸ ਚਾਨੀਜ ਵਾਇਰਸ ਨਾਲ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਨੇ ਪੰਜਾਬ ਦੇ ਕਈ ਲੀਡਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਘਰ ਵੀ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਸ.ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦੇ ਸੁਰੱਖਿਆ ਦਸਤੇ ‘ਚ ਤਾਇਨਾਤ ਸੀ.ਆਏ.ਸੀ.ਐਫ਼. ਦੀ ਇਕ ਮਹਿਲਾ ਸਬ-ਇੰਸਪੈਕਟਰ ਅਤੇ ਇਕ ਪੁਰਸ਼ ਰਸੋਈਆ-ਕਮ-ਸੁਰੱਖਿਆ ਕਰਮੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ।ਜਿਸ ਤੋਂ ਬਾਅਦ ਦੇਸ਼ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਸ: ਪ੍ਰਕਾਸ਼ ਸਿੰਘ ਬਾਦਲ ਸਮੇ ਉਨ੍ਹਾਂ ਦੇ ਸਪੁੱਤਰ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਨਾਲ ਨਾਲ ਉਨ੍ਹਾਂ ਦੇ ਤਿੰਨੇ ਬੱਚੇ ਵਿਚ ਖ਼ਤਰੇ ਵਿਚ ਆ ਗਏ ਹਨ। ਕੋਰੋਨਾ ਦੀ ਦਸਤਕ ਮਗਰੋਂ ਬਾਦਲ ਪਰਿਵਾਰ ਦੀ ਰਿਹਾਇਸ਼ ਅੰਦਰ ਦਾਖਲ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸਿਹਤ ਪ੍ਰਸ਼ਾਸਨ ਅਤੇ ਬਾਦਲਾਂ ਦੇ ਪ੍ਰਸ਼ੰਸਕ ਇਸ ਚਿੰਤਾ ਵਿਚ ਹਨ ਕਿ 93 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੋਰੋਨਾ ਦੀ ਲਾਗ ਤੋਂ ਭੈਅ ਜਾ ਸਕੇ। ਨਾਲ ਹੀ ਸਿਹਤ ਵਿਭਾਗ ਵੱਲੋਂ ਸਾਬਕਾ ਮੁੱਖ ਮੰਤਰੀ ਲਈ ਬਕਾਇਦਾ ਸਿਹਤ ਟੀਮ ਤਾਇਨਾਤ ਕਰ ਦਿੱਤੀ ਗਈ ਹੈ | ਦੋਵੇਂ ਸੀ. ਆਈ. ਐਸ. ਐਫ਼. ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਪ੍ਰਸ਼ਾਸਨ ਨੂੰ ਭਾਜੜ ਪੈ ਗਈ।
ਇਸ ਤੋਂ ਬਾਅਦ ਹੁਣ ਸਿਹਤ ਪ੍ਰਸ਼ਾਸਨ ਪੂਰੀ ਚੌਕਸੀ ਵਰਤ ਰਿਆ ਹੈ ਅਤੇ ਬਾਦਲਾਂ ਦੀ ਰਿਹਾਇਸ਼ ‘ਤੇ ਤਾਇਨਾਤ ਅਮਲੇ ਦੇ ਸੈਂਪਲ ਲੈ ਲਏ ਗਏ ਹਨ। ਸਿਹਤ ਵਿਭਾਗ ਦੇ ਸੂਤਰਾਂ ਨੇ ਕਿਹਾ ਕਿ 32 ਸੁਰੱਖਿਆ ਕਰਮੀ ਅਤੇ ਹੋਰਨਾਂ ਮੁਲਾਜ਼ਮਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਅਜੇ ਤੱਕ ਇਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …