Breaking News

ਮਾੜੀ ਖਬਰ : ਸਿਹਤ ਮੰਤਰੀ ਵਲੋਂ ਇਥੇ ਲਾਕ ਡਾਊਨ ਲਗਾਉਣ ਦੇ ਬਾਰੇ ਚ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਦੇਸ਼ ਵਿਚ ਕਰੋਨਾ ਦਾ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ। ਉਥੇ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਭਾਰਤ ਵਿਚ ਬਹੁਤ ਸਾਰੇ ਸੂਬੇ ਕਰੋਨਾ ਦੇ ਵਧੇਰੇ ਪ੍ਰਭਾਵ ਹੇਠ ਆਏ ਹੋਏ ਹਨ। ਜਿੱਥੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਭਾਰਤ ਵਿੱਚ ਸਭ ਤੋਂ ਵਧੇਰੇ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਕੇਸ ਤੇਜ਼ੀ ਨਾਲ

ਵਧ ਰਹੇ ਹਨ। ਸਰਕਾਰ ਵੱਲੋਂ ਜਿਥੇ ਪਹਿਲਾਂ ਵੀ ਰਾਤ ਦਾ ਕਰਫਿਊ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਸ਼ੁਕਰਵਾਰ ਤੋਂ ਲਾਗੂ ਕੀਤਾ ਗਿਆ ਲਾਕਡਾਊਨ ਅੱਜ ਸੋਮਵਾਰ ਤੱਕ ਲਈ ਜਾਰੀ ਹੈ। ਸਿਹਤ ਮੰਤਰੀ ਵੱਲੋਂ ਹੁਣ ਇਥੇ ਵੀ ਲਾਕਡਾਊਨ ਬਾਰੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹਰਿਆਣਾ ਦੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਕਾਰਨ ਸਰਕਾਰ

ਵੱਲੋਂ ਆਂਗਨਵਾੜੀ ਕੇਂਦਰਾਂ ਅਤੇ ਕ੍ਰੈਚ ਕੇਂਦਰਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਹਰਿਆਣੇ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਿਹਤ ਮੰਤਰੀ ਵੱਲੋਂ ਪ੍ਰਭਾਵਿਤ ਹੋਣ ਵਾਲੇ ਜਿਲਿਆ ਵਿੱਚ ਸੀਮਤ ਲਾਕਡਾਊਨ ਲਗਾਏ ਜਾਣ ਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਹਤ ਮੰਤਰੀ ਅਨਿਲ ਵਿੱਜ ਵੱਲੋਂ ਮਨੋਹਰ ਲਾਲ ਖੱਟਰ ਨਾਲ ਅੱਜ ਕਰੋਨਾ ਦੀ ਸਥਿਤੀ ਨੂੰ ਲੈ ਕੇ ਬੈਠਕ ਹੋਵੇਗੀ। ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ

ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਫਿਰ ਤੋਂ ਮੰਡਰਾ ਰਿਹਾ ਹੈ। ਅਨਿਲ ਵਿਜ ਨੇ ਕਿਹਾ ਹੈ ਕਿ ਇਸ ਸਮੇਂ ਹਜ਼ਾਰਾਂ ਹੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਕਾਰਨ ਕਰੋਨਾ ਦੇ ਕੇਸ ਵਧ ਸਕਦੇ ਹਨ। ਇਸ ਲਈ ਉਹਨਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣੇ ਵਿਚ ਕਰੋਨਾ ਕਾਰਨ 273 ਮਰੀਜ਼ਾਂ ਦੀ ਹਾਲਤ ਗੰਭੀਰ ਹੈ, 226 ਇਨਫੈਕਟਡ ਮਰੀਜ਼ ਆਕਸੀਜਨ ਤੇ, 47 ਮਰੀਜ਼ ਵੈਂਟੀਲੇਟਰ ਤੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …