ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਫੈਲੀ ਹੋਈ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਾਰੇ ਦੇਸ਼ਾ ਵੱਲੋ ਕਰੋਨਾ ਟੀਕਾਕਰਣ ਨੂੰ ਵੀ ਵਧਾ ਦਿੱਤਾ ਗਿਆ ਹੈ। ਦੇਸ਼ ਵਿਚ ਜਿਥੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਹਨ। ਜਿਸ ਨਾਲ ਦੇਸ਼ ਦੇ ਵਿਦਿਆਰਥੀਆਂ ਨੂੰ ਵੀ ਸੁਰੱਖਿਅਤ ਰੱਖਣ ਲਈ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ।
ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜ਼ੋ ਸਭ ਲੋਕਾਂ ਦੀ ਜਲਦੀ ਤੋਂ ਜਲਦੀ ਟੀਕਾਕਰਨ ਪ੍ਰਕਿਰਿਆ ਪੂਰੀ ਹੋ ਜਾਵੇ ਅਤੇ ਦੇਸ਼ ਵੀ ਕਰੋਨਾ ਤੋਂ ਮੁਕਤ ਹੋ ਜਾਵੇ। ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਠਕਾਂ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ।
ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਜਿੱਥੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਹੈ ਉਥੇ ਹੀ ਬੱਚਿਆਂ ਦੇ ਮਾਪੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਾ ਵਿੱਚ ਹਨ। ਸਰਕਾਰ ਵੱਲੋਂ ਦਸਵੀਂ, ਬਾਰਵੀ,ਕਲਾਸਾਂ ਦੀਆਂ ਪ੍ਰੀਖਿਆਵਾਂ ਬਾਰੇ ਜਲਦ ਹੀ ਫੈਸਲਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਦੇਸ਼ ਅੰਦਰ ਸੀ ਬੀ ਐਸ ਈ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਹੈ। ਬੋਰਡ ਵੱਲੋਂ ਪਹਿਲਾਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੀ ਪ੍ਰੀਖਿਆਵਾਂ ਲਏ ਜਾਣ ਦਾ ਐਲਾਨ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਨੇ ਸੀ ਬੀ ਐਸ ਈ ਸਕੂਲਾਂ ਵਾਸਤੇ ਕੀਤਾ ਹੈ ਵੱਡਾ ਐਲਾਨ ।
ਦੇਸ਼ ਅੰਦਰ ਕੋਰੋਨਾ ਕਾਰਨ ਸਥਿਤੀ ਵਧੇਰੇ ਖਰਾਬ ਹੋ ਰਹੀ ਹੈ। ਜਿਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖਿਆ ਮੰਤਰੀ ਅਤੇ ਹੋਰ ਮੰਤਰਾਲੇ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ ਗਈ ਹੈ। ਜਿਸ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੀ ਬੀ ਐ ਸੀ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਅਹਿਮ ਫ਼ੈਸਲਾ ਕੀਤਾ ਗਿਆ ਹੈ। ਜਿਸ ਵਿਚ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਅਜੇ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੰਤਰੀ ਮੰਡਲ ਵੱਲੋਂ ਇਹ ਫੈਸਲਾ ਅੱਜ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਿਆ ਗਿਆ ਹੈ। ਕਰੋਨਾ ਸੰਕਟ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਕਾਇਮ ਰੱਖਦੇ ਹੋਏ ਇਹ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …