ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਜਿਸ ਕਾਰਨ ਮਾਪੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰ-ਤਾ ਵਿਚ ਸਨ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ 12 ਵੀ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਸੀ। ਉਥੇ ਹੀ ਸਰਕਾਰ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਵੀ ਆਖਿਆ ਗਿਆ ਸੀ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ 15 ਦਿਨ ਪਹਿਲਾਂ ਇਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ।
ਅਚਾਨਕ ਹੁਣ ਪੰਜਾਬ ਦੇ ਸਕੂਲਾਂ ਲਈ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ , ਜਿਸ ਨਾਲ ਬੱਚਿਆਂ ਚ ਖੁਸ਼ੀ ਦੀ ਲਹਿਰ । ਕਰੋਨਾ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਜਿਥੇ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਸੀ। ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨਾ ਹੋਣ ਕਾਰਨ ਬੱਚੇ ਅਤੇ ਮਾਪੇ ਮਾਨਸ਼ਿਕ ਤ-ਣਾ-ਅ ਦੇ ਦੌਰ ਵਿਚੋਂ ਗੁਜ਼ਰ ਰਹੇ ਸਨ। ਹੁਣ ਉਨ੍ਹਾਂ ਸਭ ਦੀਆਂ ਮੁਸ਼ਕਲਾਂ ਨੂੰ ਹੱਲ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ,ਜਿਸ ਬਾਰੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 5 ਵੀਂ, 8 ਵੀਂ ਅਤੇ 10 ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਇਮਤਿਹਾਨ ਦਿੱਤੇ ਪਾਸ ਕਰਕੇ ਅਗਲੀ ਕਲਾਸ ਵਿਚ ਕਰ ਦਿੱਤਾ ਜਾਵੇਗਾ।
ਇਸ ਖਬਰ ਨੂੰ ਸੁਣਦੇ ਹੀ ਸਾਰੇ ਵਿਦਿਆਰਥੀ ਅਤੇ ਮਾਪੇ ਚਿੰ-ਤਾ ਮੁਕਤ ਹੋ ਗਏ ਹਨ। ਕਿਉਂਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਮਾਪੇ ਚਿੰ-ਤਾ ਵਿਚ ਸਨ। ਉੱਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ 12 ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ। ਉਥੇ ਹੀ ਸਿੱਖਿਆ ਮੰਤਰੀ ਨੇ ਇਸ ਬਾਰੇ ਕਿਹਾ ਹੈ ਕਿ ਉਹ ਜਲਦੀ ਹੀ ਪੇਪਰਾਂ ਦੀ ਡੇਟਸ਼ੀਟ ਜਾਰੀ ਕਰਨਗੇ।
ਇਸ ਸਬੰਧੀ ਕਰੋਨਾ ਦੀ ਸਥਿਤੀ ਨੂੰ ਵੇਖ ਕੇ ਬਾਅਦ ਵਿਚ ਫ਼ੈਸਲਾ ਲਿਆ ਜਾਵੇਗਾ। ਅੱਜ ਕੀਤੀ ਗਈ ਮੀਟਿੰਗ ਵਿਚ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਸਕੱਤਰ ਵਿਨੀ ਮਹਾਜਨ ਸ਼ਾਮਲ ਸਨ। ਜਿਨ੍ਹਾਂ ਵੱਲੋਂ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਾਗੂ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …