Breaking News

ਕੋਰੋਨਾ ਕਹਿਰ : ਪੰਜਾਬ ਚ ਹੁਣ ਸਰਕਾਰ ਨੇ ਇਥੇ ਸ਼ੁਰੂ ਕੀਤਾ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਧੇਰੇ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉੱਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਠਕਾਂ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹੋਏ ਹਨ। ਓਥੇ ਹੀ ਬੱਚਿਆਂ ਦੀਆਂ ਪੰਜਵੀਂ ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਕੇ ਬੱਚਿਆਂ ਨੂੰ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ।

ਉਥੇ ਹੀ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਪੰਜਾਬ ਵਿਚ ਹੁਣ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਇੱਥੇ ਸ਼ੁਰੂ ਕੀਤਾ ਹੈ ਇਹ ਕੰਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।

ਉਥੇ ਹੀ ਟੀਕਾ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਹੁਣ ਲੁਧਿਆਣਾ ਦੇ ਵਿੱਚ ਜਿਨ੍ਹਾਂ ਵਿਅਕਤੀਆਂ ਵੱਲੋਂ ਟੀਕਾਕਰਨ ਕਰਵਾ ਲਿਆ ਗਿਆ ਹੈ ਉਨ੍ਹਾਂ ਦੇ ਘਰ ਦੇ ਬਾਹਰ ਆਈ ਐਮ ਵੈਕਸੀਨੇਟਡ ਬੋਰਡ ਲਗਾਇਆ ਜਾਵੇਗਾ। ਜਿਸ ਨਾਲ ਟੀਕਾ ਕਰਨ ਦੀ ਮੁਹਿੰਮ ਨੂੰ ਵੀ ਉਤਸ਼ਾਹ ਮਿਲੇਗਾ ਅਤੇ ਲੋਕਾਂ ਨੂੰ ਵੀ ਟੀਕਾਕਰਨ ਕਰਵਾਉਣ ਸਬੰਧੀ ਪ੍ਰੇਰਣਾ ਮਿਲੇਗੀ।

ਇਸ ਨਾਲ ਟੀਕਾ ਲਗਵਾਉਣ ਵਾਲੇ ਘਰ ਦੀ ਪਹਿਚਾਣ ਵੀ ਹੋ ਸਕੇਗੀ ਅਤੇ ਉੱਥੇ ਹੀ ਸਭ ਨੂੰ ਇਸ ਗੱਲ ਦੀ ਵੀ ਖੁਸ਼ੀ ਹੋਵੇਗੀ ਕੇ ਸਾਰੇ ਵਿਅਕਤੀ ਸੁਰੱਖਿਅਤ ਹਨ ਅਤੇ ਵੈਕਸੀਨੇਸ਼ਨ ਹੋ ਚੁੱਕੀ ਹੈ। ਜਿਸ ਨੂੰ ਦੇਖਦੇ ਹੋਏ ਹੀ ਇਲਾਕੇ ਵਿੱਚ ਟੀਕਾਕਰਨ ਮੁਹਿੰਮ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਭਾਰਤ ਭੂਸ਼ਣ ਆਸ਼ੂ ਨੇ ਵੀ ਕਿਹਾ ਹੈ ਕਿ ਹੁਣ ਤੱਕ ਲੁਧਿਆਣਾ ਵਿੱਚ 4 ਲੱਖ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਪ੍ਰਸ਼ਾਸਨ ਵੱਲੋਂ ਆਰੰਭ ਕੀਤੀ ਗਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਲੁਧਿਆਣੇ ਵਿੱਚ ਚੱਲ ਰਹੀ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …