ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕਹਿਰ ਦਿਨੋਂ ਦਿਨ ਦੇਸ਼ ਅੰਦਰ ਵਧਦਾ ਹੀ ਜਾ ਰਿਹਾ ਹੈ। ਜਿੱਥੇ ਕਰੋਨਾ ਦੇ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਹੋਇਆ ਹੈ ,ਜਿੱਥੇ ਕੇਸਾਂ ਦੀ ਗਿਣਤੀ ਵਧੇਰੇ ਹੈ। ਉਥੇ ਹੀ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਓ ਜਾਣ ਉਪਰ ਵੀ ਜੋਰ ਦਿੱਤਾ ਹੈ। ਇਸ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਕਈ ਸੂਬਿਆਂ ਵਿੱਚ ਤਾਲਾ ਬੰਦੀ ਵੀ ਕੀਤੀ ਜਾ ਰਹੀ ਹੈ।
ਹੁਣ ਕਰੋਨਾ ਦਾ ਕਰਕੇ ਅਚਾਨਕ ਇੱਥੇ 3 ਮਈ ਤੱਕ ਲਾਕ ਡਾਊਨ ਲਗਾ ਦਿਤਾ ਗਿਆ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਸੂਬੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕਰ ਰਹੇ ਹਨ। ਉਥੇ ਹੀ ਰਾਜਸਥਾਨ ਦੇ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਰਾਜਸਥਾਨ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ, ਜਿਸ ਵਿਚ ਸੂਬੇ ਦੇ ਹਾਲਾਤਾਂ ਉਪਰ ਵਿਚਾਰ ਚਰਚਾ ਹੋਈ।
ਇਸ ਬੈਠਕ ਦੌਰਾਨ ਮੰਤਰੀਆਂ ਵੱਲੋਂ ਮੁੱਖ ਮੰਤਰੀ ਨੂੰ ਕਰੋਨਾ ਦੀ ਰੋਕਥਾਮ ਲਈ ਤਾਲਾ ਬੰਦੀ ਕੀਤੇ ਜਾਣ ਦਾ ਸੁਝਾਅ ਵੀ ਦਿੱਤਾ ਗਿਆ। ਜਿਸ ਨਾਲ ਸੂਬੇ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ, ਇਸ ਤੋਂ ਬਾਅਦ ਇਸ ਦਾ ਫੈਸਲਾ ਮੁੱਖ ਮੰਤਰੀ ਉਪਰ ਛੱਡ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੱਲੋਂ ਜਨਤਕ ਅਨੁਸ਼ਾਸ਼ਨ ਪੰਦਰਵਾੜੇ ਦੇ ਨਾਮ ਤਹਿਤ ਰਾਜਸਥਾਨ ਵਿਚ ਕੁਝ ਮਹੱਤਵਪੂਰਨ ਛੋਟਾਂ ਦੇ ਨਾਲ 19 ਅਪ੍ਰੈਲ ਤੋਂ 3 ਮਈ ਤੱਕ ਲਈ ਤਾਲਾ ਬੰਦੀ ਕਰ ਦਿੱਤੀ ਗਈ ਹੈ।
ਜਿਸ ਵਿਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਮਾਰਕੀਟ,ਮਾਲ, ਸਿਨੇਮਾਘਰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਹੋਮ ਡਿਲਿਵਰੀ ਲਈ ਛੋਟ ਮਿਲੇਗੀ। ਉਦਯੋਗਾਂ ਨੂੰ ਵੀ ਤਾਲਾ ਬੰਦੀ ਤੋਂ ਛੋਟ ਦਿੱਤੀ ਗਈ ਹੈ। ਮਜ਼ਦੂਰਾਂ ਦਾ ਕੋਈ ਪਰਵਾਸ ਨਹੀਂ ਹੈ, ਇਸ ਲਈ ਨਿਰਮਾਣ ਕਾਰਜ ਜਾਰੀ ਰਹਿਣਗੇ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …