ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਕਰੋਨਾ ਦਾ ਕਹਿਰ ਦਿਨੋ ਦਿਨ ਵੱਧ ਰਿਹਾ ਹੈ। ਉਥੇ ਹੀ ਲੋਕਾਂ ਦੀ ਜ਼ਿੰਦਗੀ ਵਿੱਚੋਂ ਡਰ ਪੈਦਾ ਹੋ ਰਿਹਾ ਹੈ। ਪਿਛਲੇ ਸਾਲ ਦੇ ਲੋਕਾਂ ਨੂੰ ਦੇਖ ਕੇ ਲੋਕ ਅਜੇ ਤੱਕ ਡਰੇ ਹੋਏ ਹਨ। ਹੁਣ ਪੰਜਾਬ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਵਧੇਰੇ ਪ੍ਰਭਾਵਿਤ ਹੁਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਜਿਸ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਹੋਰ ਵੀ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਜਿੱਥੇ ਬਹੁਤ ਸਾਰੇ ਲੋਕ ਕਰੋਨਾ ਅਤੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿਚ ਆ ਰਹੇ ਹਨ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੇ ਕੁਝ ਲੋਕਾਂ ਦੀ ਮੌਤ ਦੇ ਰਾਜ ਰਹੱਸ ਬਣ ਜਾਂਦੇ ਹਨ । ਪੰਜਾਬ ਜਿੱਥੇ ਪਤਨੀ ਫੁੱਲ ਚੁਗਣ ਉਪਰੰਤ ਫਰਾਰ ਹੋ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁੱਲਾਪੁਰ ਦਾਖਾ ਦੇ ਅਧੀਨ ਆਉਂਦੇ ਪਿੰਡ ਪਮਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਰਣਜੀਤ ਸਿੰਘ ਦੀ ਘਰ ਵਿੱਚ ਹੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ।
ਇਸ ਅਮ੍ਰਿਤਧਾਰੀ ਰਣਜੀਤ ਸਿੰਘ ਦੀ ਮੌਤ ਨੂੰ ਲੈ ਕੇ ਪਿੰਡ ਦੇ ਸਰਪੰਚ ਨੂੰ ਸ਼ੱਕ ਹੋਣ ਤੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਸੀ। ਜਿਸ ਉਪਰਾਂਤ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅਮ੍ਰਿਤ ਧਾਰੀ ਸਿੱਖ ਰਣਜੀਤ ਸਿੰਘ ਦੀ 13 ,14 ਅਪ੍ਰੈਲ ਦੀ ਦਰਮਿਆਨੀ ਰਾਤ ਮੌਤ ਹੋ ਗਈ ਸੀ। ਅੱਜ ਜਦੋਂ ਉਸਦੇ ਪਰਵਾਰਕ ਮੈਂਬਰ ਫੁੱਲ ਚੁਗਣ ਗਏ ਤਾਂ, ਪਿਛੋਂ ਉਸ ਦੀ ਪਤਨੀ ਆਪਣੀਆਂ ਤਿੰਨ ਧੀਆਂ ਨੂੰ ਲੈ ਕੇ ਪੇਕੇ ਚਲੀ ਗਈ, ਉੱਥੋਂ ਕਿਤੇ ਗਾਇਬ ਹੋ ਗਈ।
ਉਸਦੀਆਂ ਤਿੰਨ ਧੀਆਂ ਨੂੰ 9,7 ਤੇ 4 ਸਾਲ ਦੀਆਂ ਹਨ । ਇਸ ਦੌਰਾਨ ਹੀ ਰਣਜੀਤ ਸਿੰਘ ਦੀ ਮੌਤ ਦੀ ਸ਼ੱਕ ਦੀ ਸੂਈ ਉਸ ਉਪਰ ਚਲੀ ਗਈ। ਕਿਉਂ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਇਸ ਘਟਨਾ ਦਾ ਪਤਾ ਲੱਗੇਗਾ ਕਿ ਉਸ ਦੀ ਮੌਤ ਕਿਵੇਂ ਹੋਈ। ਓਧਰ ਮ੍ਰਿਤਕ ਦੀ ਸੱਸ ਅਤੇ ਪਰਿਵਾਰਕ ਮੈਂਬਰਾਂ ਤੋਂ ਇਸ ਮਾਮਲੇ ਦੀ ਪੁੱਛ-ਪੜਤਾਲ ਕੀਤੀ ਜਾਰੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …