ਆਈ ਤਾਜਾ ਵੱਡੀ ਖਬਰ
ਜਿੱਥੇ ਸਾਰੀ ਦੁਨੀਆ ਵਿੱਚ ਕਰੋਨਾ ਦੀ ਅਗਲੀ ਲਹਿਰ ਕਹਿਰ ਮਚਾ ਰਹੀ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਦਾ ਅਸਰ ਬਹੁਤ ਸਾਰੇ ਸੂਬਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਆਪਣੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਅਨੁਸਾਰ ਬਹੁਤ ਸਾਰੇ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ। ਮਹਾਰਾਸ਼ਟਰ, ਪੰਜਾਬ ,ਉੱਤਰ ਪ੍ਰਦੇਸ਼ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬੇ ਬਣੇ ਹੋਏ ਹਨ। ਜਿੱਥੇ ਕਈ ਖਾਸ ਜ਼ਿਲ੍ਹਿਆਂ ਅਤੇ ਖੇਤਰਾਂ ਵਿੱਚ ਤਾਲਾਬੰਦੀ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ।
ਹੁਣ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰੋਂ ਵੀ ਇਹ ਮਾੜੀ ਖਬਰ ਸਾਹਮਣੇ ਆਈ ਹੈ। ਦਿੱਲੀ ਵਿੱਚ ਜਿੱਥੇ ਕਾਫੀ ਸਖ਼ਤੀ ਕਰਨ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਹੁੰਦੀ ਨਜ਼ਰ ਆ ਰਹੀ ਹੈ। ਉਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੇ ਵੀ ਕੋਰੋਨਾ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੁੰਦੇ ਹੀ ਉਨ੍ਹਾਂ ਵੱਲੋਂ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ।
ਉਨ੍ਹਾਂ ਦੇ ਕਰੋਨਾ ਸੰਕ੍ਰਮਿਤ ਹੋਣ ਤੇ ਉਨ੍ਹਾਂ ਦੇ ਪਤੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਜੂਨ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ । ਉਸ ਸਮੇਂ ਉਨ੍ਹਾਂ ਦੇ ਕਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਉਦੋਂ ਨੈਗੇਟਿਵ ਆਈ ਸੀ।
ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਦਿੱਲੀ ਵਿੱਚ ਵੀ ਕੋਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਸ ਨੂੰ ਦੇਖਦੇ ਹੋਏ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ। ਦਿੱਲੀ ‘ਚ ਬੀਤੇ ਦਿਨ ਵੀ 23 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ। ਦਿੱਲੀ ਦੀ ਮੌਜੂਦਾ ਸਥਿਤੀ ਦਰਮਿਆਨ ਕੇਜਰੀਵਾਲ ਲਗਾਤਾਰ ਸਰਗਰਮ ਹਨ ਅਤੇ ਬੈਠਕਾਂ ਨਾਲ ਕਈ ਜਗ੍ਹਾ ਦਾ ਦੌਰਾ ਵੀ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …