ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਜਿੱਥੇ ਕਰੋਨਾ ਦਾ ਪ੍ਰਭਾਵ ਪਹਿਲਾਂ ਨਾਲੋਂ ਵੀ ਵੱਧ ਰਿਹਾ ਹੈ। ਆਏ ਦਿਨ ਹੀ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਕਈ ਜਿਲਿਆ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਰਹੇ। ਤੇ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਉੱਪਰ ਕੜੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਪੰਜਾਬ ਵਿੱਚ 25 ਅਪ੍ਰੈਲ ਨੂੰ ਇਥੇ ਲੱਗੀ ਇਹ ਪਾਬੰਦੀ,ਜਿਸ ਬਾਰੇ ਇਹ ਹੁਕਮ ਜਾਰੀ ਹੋਇਆ ਹੈ।
ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 25 ਅਪ੍ਰੈਲ 2021 ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੀਆਂ ਸਾਰੀਆਂ ਮੀਟ ਦੀਆਂ ਦੁਕਾਨਾਂ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਨੂੰ 25 ਅਪ੍ਰੈਲ ਲਈ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬੁੱਚੜਖਾਨੇ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ । ਤਾਂ ਜੋ ਉਸ ਦਿਨ ਲੋਕਾਂ ਦੀ ਸ਼ਰਧਾ ਨੂੰ ਠੇਸ ਨਾ ਪਹੁੰਚ ਸਕੇ।
25 ਅਪ੍ਰੈਲ 2021 ਨੂੰ ਸ਼ਹਿਰ ਅਤੇ ਜ਼ਿਲ੍ਹੇ ਅੰਦਰ ਸਾਰੇ ਹੋਟਲਾਂ ਅਤੇ ਢਾਬਿਆਂ ਅਤੇ ਰੈਸਟੋਰੈਂਟਾਂ ਵਿੱਚ ਵੀ ਇਕ ਦਿਨ ਲਈ ਮੀਟ ਅਤੇ ਆਂਡਿਆਂ ਦੀ ਵਰਤੋਂ ਕਰਨ ਤੇ ਵੀ ਪਾਬੰਦੀ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ । ਜਿਲ੍ਹਾ ਮਜਿਸਟਰੇਟ ਡਾਕਟਰ ਸ਼ੇਨਾ ਅਗਰਵਾਲ ਵੱਲੋਂ ਇਕ ਦਿਨ ਲਈ ਮੀਟ ਅਤੇ ਆਂਡੇ ਦੀ ਵਰਤੋਂ ਉਪਰ ਲਗਾਈ ਗਈ ਪਾਬੰਦੀ ਭਗਵਾਨ ਮਹਾਵੀਰ ਜਯੰਤੀ ਦੀ ਸ਼ਰਧਾ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਇਸ ਲਈ ਲਗਾਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …