ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਣ ਹਵਾਈ ਆਵਾਜਾਈ ਉੱਪਰ ਰੋਕ ਲੱਗਣ ਕਾਰਨ ਬਹੁਤ ਸਾਰੀਆਂ ਹਵਾਈ ਉਡਾਨਾਂ ਪ੍ਰਭਾਵਿਤ ਹੋਈਆਂ ਹਨ। ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਹਵਾਈ ਉਡਾਨਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਵਿਦੇਸ਼ਾਂ ਵਿੱਚ ਫਸੇ ਹੋਏ ਯਾਤਰੀਆਂ ਨੂੰ ਲਿਆਉਣ ਅਤੇ ਲਿਜਾਣ ਵਾਸਤੇ ਕੁਝ ਖਾਸ ਉਡਾਨਾਂ ਹੀ ਸਮਝੌਤੇ ਦੇ ਤਹਿਤ ਸ਼ੁਰੂ ਕੀਤੀਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੌਲੀ-ਹੌਲੀ ਬਹੁਤ ਸਾਰੇ ਦੇਸ਼ਾਂ ਨਾਲ ਕੁਝ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਸੀ। ਉਡਾਣਾਂ ਦੀ ਰੋਕ ਤੇ ਨਾਲ ਬਹੁਤ ਸਾਰੇ ਕਰਮਚਾਰੀਆਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ
ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਰੋਕ ਲਗਾਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇਸ਼ ਨੇ ਅਚਾਨਕ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਸਮੇਂ ਭਾਰਤ ਵਿੱਚ ਕਰੋਨਾ ਦੀ ਸਥਿਤੀ ਵਧੇਰੇ ਗੰਭੀਰ ਬਣੀ ਹੋਈ ਹੈ ਜਿਸ ਕਾਰਨ ਕਈ ਮੁਲਕਾਂ ਵੱਲੋਂ ਪਾਬੰਦੀ ਲਗਾਉਣ ਦੀਆਂ ਖ਼ਬਰਾਂ ਆ ਰਹੀਆਂ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਕੁਵੈਤ ਦੇ ਸਿਵਲ ਐਵੀਏਸ਼ਨ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ।
ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਭਾਰਤ ਤੋਂ ਯਾਤਰੀ ਉਡਾਨ ਦਾ ਸੰਚਾਲਨ ਰੱਦ ਕਰ ਦਿੱਤਾ ਹੈ, ਜਾਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਕੁਵੈਤ ਦੇ ਸਿਹਤ ਅਧਿਕਾਰੀਆਂ ਵੱਲੋਂ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਉਡਾਨਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਕੁਵੈਤ ਸਰਕਾਰ ਵੱਲੋਂ ਉਡਾਨਾਂ ਨੂੰ ਰੱਦ ਕਰਨ ਦਾ ਆਦੇਸ਼ 24 ਅਪ੍ਰੈਲ ਤੋਂ ਲਾਗੂ ਕੀਤਾ ਜਾ ਰਿਹਾ ਹੈ। ਤੇ ਅਗਲੇ ਐਲਾਨ ਤੱਕ ਇਹ ਪਾਬੰਦੀ ਜਾਰੀ ਰਹੇਗੀ।
ਸਿਵਲ ਐਵੀਏਸ਼ਨ ਡਾਇਰੈਕਟਰ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਸਬੰਧੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅਗਰ ਯਾਤਰੀ ਭਾਰਤ ਤੋਂ ਸਿੱਧੇ ਆ ਰਹੇ ਹੋਣ ਜਾਂ ਕਿਸੇ ਹੋਰ ਦੇਸ਼ ਤੋਂ ਹੋ ਕੇ ਆਉਣਗੇ ਤਾਂ ਉਨ੍ਹਾਂ ਨੂੰ ਦੇਸ਼ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਥੇ ਹੀ ਇਸ ਖਬਰ ਦਾ ਵੀ ਐਲਾਨ ਕੀਤਾ ਗਿਆ ਹੈ ਕਿ ਅਗਰ ਉਹ ਯਾਤਰੀ 14 ਦਿਨਾਂ ਤੋਂ ਭਾਰਤ ਵਿਚ ਨਹੀਂ ਹੋਣਗੇ ਤਾਂ ਆਉਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …