Breaking News

ਹੁਣੇ ਹੁਣੇ ਇਥੇ ਹੋਇਆ ਭਿਆਨਕ ਹਵਾਈ ਹਾਦਸਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿੱਥੇ ਕਰੋਨਾ ਦਾ ਖ਼ਤਰਾ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ।

ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇਥੇ ਭਿਆਨਕ ਹਵਾਈ ਹਾਦਸਾ ਵਾਪਰਨ ਦੀ ਖਬਰ ਆਈ ਹੈ, ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਪੀਨਜ਼ ਦੇ ਗੇਟਾਫੇ ਸ਼ਹਿਰ ਵਿਚ ਮੰਗਲਵਾਰ ਨੂੰ ਹਵਾਈ ਸੈਨਾ ਦੇ ਇੱਕ ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਮ ਡੀ 520 ਐਮ ਜੀ ਹੈਲੀਕਾਪਟਰ ਸਥਾਨਕ ਸਮੇਂ ਮੁਤਾਬਕ ਸਵੇਰੇ 9:30 ਵਜੇ ਉਡਾਨ ਤੇ ਸੀ। ਇਸ ਸਾਲ ਦੇ ਵਿੱਚ ਹੀ ਪੀ ਏ ਐੱਫ ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਵੀ 16 ਜਨਵਰੀ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ ਜਿਸ ਵਿਚ ਸੱਤ ਸੈਨਿਕਾਂ ਦੀ ਮੌਤ ਹੋ ਗਈ ਸੀ । ਇਸ ਘਟਨਾ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਹਵਾਈ ਸੈਨਾ ਦਾ ਇਹ ਹੈਲੀਕਾਪਟਰ ਹਾਦਸਾਗ੍ਰਸਤ ਹੋ ਕੇ ਪਾਣੀ ਵਿੱਚ ਡਿੱਗ ਪਿਆ। ਇਸ ਹਾਦਸੇ ਦੌਰਾਨ ਪਾਇਲਟ ਦੀ ਮੌਤ ਹੋ ਗਈ ਹੈ ਅਤੇ ਚਾਲਕ ਦਲ ਦੇ 3 ਮੈਂਬਰ ਜ਼ਖ਼ਮੀ ਹੋਏ ਹਨ। ਇਸ ਹਾਦਸੇ ਦੀ ਜਾਣਕਾਰੀ ਲੈਫਟੀਨੈਂਟ ਕਰਨਲ ਮੇਨਾਰਡ ਮਾਰਿਯਾਨੋ ਵੱਲੋਂ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …