ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆਂ ਪਾਬੰਧੀਆਂ ਲਗਾਏ ਜਾਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸੋਮਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕਰੋਨਾ ਦੀ ਸਥਿਤੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਿਨ੍ਹਾਂ ਵੱਲੋਂ ਜਿਥੇ ਸੂਬੇ ਅੰਦਰ ਤਾਲਾਬੰਦੀ ਨਾ ਲਗਾਏ ਜਾਣ ਦਾ ਐਲਾਨ ਕੀਤਾ ,ਉਥੇ ਹੀ ਰਾਤ ਦੇ ਕਰਫਿਊ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਗਈ ਹੈ।
ਸੂਬੇ ਅੰਦਰ ਜੋ ਰਾਤ ਦਾ ਕਰਫ਼ਿਊ ਰਾਤ 8 ਵਜੇ ਲਾਗੂ ਕੀਤਾ ਗਿਆ ਸੀ, ਉਸ ਨੂੰ ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਉਥੇ ਹੀ ਬਾਜ਼ਾਰਾਂ ਨੂੰ ਵੀ ਬੰਦ ਕਰਨ ਦਾ ਸਮਾਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ। ਪੰਜਾਬ ਵਿੱਚ ਕਰੋਨਾ ਦਾ ਕਹਿਰ ਦੇਖ ਕੇ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਅੰਦਰ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾ ਵਿੱਚ ਹੈ, ਉਥੇ ਹੀ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਵੱਲੋਂ ਜਿਥੇ ਰਾਤ ਦਾ ਕਰਫਿਊ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਉਸਨੂੰ ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰ ਦਿੱਤਾ ਗਿਆ ਹੈ। ਉਥੇ ਹੀ ਕੁਝ ਖੇਤਰਾਂ ਨੂੰ ਇਸ ਕਰਫ਼ਿਊ ਤੋਂ ਰਾਹਤ ਦਿੱਤੀ ਗਈ ਹੈ ਜਿਨ੍ਹਾਂ ਵਿੱਚ ਮੈਡੀਕਲ ਦੁਕਾਨਾ, ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀਆਂ ,ਫਲ ਆਦਿ ਨੂੰ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਸਾਰੀ ਦਾ ਕੰਮ ਵੀ ਜਾਰੀ ਰਹੇਗਾ। ਬਸ, ਟ੍ਰੇਨ ,ਹਵਾਈ ਯਾਤਰਾ ਦੀ ਆਵਾਜਾਈ ਨੂੰ ਇਸ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ।
24 ਘੰਟੇ ਦੇ ਉਦਯੋਗਾਂ ਵਿਚ ਕੰਮ ਕਰਨ ਵਾਲੇ ਲੋਕਾਂ ਦੀਆਂ ਸ਼ਿਫਟਾਂ ਵੀ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਪ੍ਰਾਈਵੇਟ ਦਫ਼ਤਰਾਂ ਅਤੇ ਸਰਵਿਸ ਇੰਡਸਟਰੀ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਘਰੋਂ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਕੀਤੀਆਂ ਗਈਆਂ ਹਨ, ਉਥੇ ਹੋਮ ਡਿਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਹਫ਼ਤਾਵਾਰੀ ਤਾਲਾਬੰਦੀ ਵੀ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ ਪੰਜ ਵਜੇ ਤਕ ਜਾਰੀ ਰਹੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …