ਆਈ ਤਾਜਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਅੱਜ ਕੁਝ ਨਵੀਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸੂਬੇ ਅੰਦਰ ਲਾਗੂ ਕੀਤੇ ਗਏ ਕਰਫਿਊ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਪੰਜਾਬ ਵਿੱਚ ਜਿੱਥੇ ਕਰਫਿਊ ਦਾ ਸਮਾਂ ਪਹਿਲਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਸੀ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਉਸ ਦੇ ਵਿੱਚ ਤਬਦੀਲੀ ਕਰਦੇ ਹੋਏ ਰਾਤ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਸੀ। ਜਿੱਥੇ ਕਰੋਨਾ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ।
ਪਰ ਸੂਬੇ ਅੰਦਰ ਸਥਿਤੀ ਨਾਜ਼ੁਕ ਹੁੰਦੀ ਦੇਖ ਕੇ ਸਰਕਾਰ ਵੱਲੋਂ ਹੁਣ ਫੇਰ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ ਜਿਸ ਨੂੰ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰੱਖਿਆ ਜਾਵੇਗਾ। ਪੰਜਾਬ ਵਿੱਚ ਸ਼ਾਮ ਨੂੰ ਜਲਦੀ ਦੁਕਾਨ ਬੰਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਇੱਥੋਂ ਇਹ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਜਿਥੇ ਸ਼ਾਮ 5 ਵਜੇ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਮੋਹਾਲੀ ਵਿਚ ਵਪਾਰੀਆਂ ਵੱਲੋਂ ਇਸ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਵੱਲੋਂ ਆਖਿਆ ਗਿਆ ਹੈ ਕਿ ਅਗਰ ਸਰਕਾਰ ਜਲਦੀ ਦੁਕਾਨਾਂ ਨੂੰ ਬੰਦ ਕਰੇਗੀ ਤਾਂ ਦੁਕਾਨਦਾਰ ਆਪਣਾ ਕੰਮ ਕਿਵੇਂ ਕਰ ਸਕਣਗੇ।
ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਫ਼ੈਸਲਿਆਂ ਕਾਰਨ ਬਹੁਤ ਸਾਰੇ ਲੋਕਾਂ ਦੀ ਨੌਕਰੀ ਚਲੇ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਸਥਿਤੀ ਨਾਲ ਨਜਿੱਠਣ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੈ ਅਤੇ ਇਸ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਅਗਰ ਕੋਈ ਵੀ ਇਨ੍ਹਾਂ ਦਾ ਉਲੰਘਣ ਕਰਦਾ ਹੈ ਤਾਂ ਸਰਕਾਰ ਉਸ ਖਿਲਾਫ ਸਖਤ ਕਾਰਵਾਈ ਕਰ ਸਕਦੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਦੇਰ ਰਾਤ ਤੱਕ ਠੇਕੇ ਖੁੱਲ੍ਹੇ ਰਹਿ ਸਕਦੇ ਹਨ ਪਰ ਦੁਕਾਨਾਂ ਨੂੰ ਬੰਦ ਕੀਤਾ ਜਾ ਰਿਹਾ ਹੈ।
ਇਸ ਦਾ ਮਤਲਬ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਨੀਤੀ ਕਰੋਨਾ ਨੂੰ ਰੋਕਣ ਵਿੱਚ ਅਸਫ਼ਲ ਸਾਬਤ ਹੋ ਰਹੀ ਹੈ। ਵਪਾਰੀਆਂ ਨੇ ਕਿਹਾ ਕਿ ਤਾਲਾਬੰਦੀ ਸਾਫ਼ ਦੱਸ ਰਹੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਕਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਜ਼ੀਰੋ ਹਨ। ਦੁਕਾਨਦਾਰਾਂ ਵੱਲੋਂ 6 ਵਜੇ ਦੁਕਾਨਾਂ ਬੰਦ ਨਾ ਕਰਨ ਸਬੰਧੀ ਗਿਰੀਸ਼ ਦਿਆਲਨ ਅਤੇ ਐਸਐਸਪੀ ਸਤਿੰਦਰ ਸਿੰਘ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …