Breaking News

ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਅਦਾਕਾਰ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਂਠਕਾਂ ਤੋਂ ਬਾਅਦ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਵੀ ਪਾਬੰਦੀ ਲਾਗੂ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਵਿਆਹ ਸਮਾਗਮ ਤੇ ਅੰਤਿਮ ਸੰਸਕਾਰ ਵਿਚ 20 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ।

ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਅਦਾਕਾਰਾ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੁਧਿਆਣਾ ਦੇ ਵਿੱਚ ਹੋ ਰਹੀ ਇਕ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਲੋਕਾਂ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਚਲਾਨ ਕੱਟ ਦਿੱਤੇ ਗਏ ਹਨ। ਪਿਛਲੇ ਤਿੰਨ ਦਿਨਾਂ ਤੋਂ ਟੀਮ ਦੇ ਮੈਂਬਰ ਆਰੀਆ ਸਕੂਲ ਵਿੱਚ ਇੱਕ ਪੰਜਾਬੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲੋਕਾਂ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ।

ਜਿਸ ਦੌਰਾਨ ਏ ਸੀ ਪੀ ਸੈਂਟਰਲ ਵਰਿਆਮ ਸਿੰਘ ਦੀ ਅਗਵਾਈ ਵਿੱਚ ਪੁਲਸ ਨੇ ਮੌਕੇ ਤੇ ਪੁੱਜੀ ਅਤੇ ਜਿਸ ਵੱਲੋਂ 2 ਚਲਾਨ ਕੱਟ ਦਿੱਤੇ ਗਏ। ਮੰਗਲਵਾਰ ਵੀ ਦੇਰ ਰਾਤ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਫ਼ਿਲਮ ਦੀ ਸ਼ੂਟਿੰਗ ਸੈੱਟ ਤੇ 150 ਦੇ ਕਰੀਬ ਵਿਅਕਤੀ ਮੌਜੂਦ ਹਨ। ਇਸ ਦੌਰਾਨ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਮੂੰਹ ਤੇ ਮਾਸਕ ਨਹੀਂ ਪਾਇਆ ਗਿਆ ਸੀ।

ਪੁਲਸ ਨੇ ਫਿਲਮੀ ਅਦਾਕਾਰ ਜਿੰਮੀ ਸ਼ੇਰਗਿੱਲ ਸਮੇਤ ਚਾਰ ਲੋਕਾਂ ਦੇ ਖਿਲਾਫ਼ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਤਿੰਨ ਅਪੈਡਮਿਕ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਵਿੱਚ ਮੁਲਾਜ਼ਮਾਂ ਦੀ ਪਹਿਚਾਣ ਮੁੰਬਈ ਦੇ ਵਰਸੋਵਾ ਪੰਚ ਮਾਰਗ ਸਥਿਤ ਪਾਰਕ ਪਲਾਜਾ ਨਿਵਾਸੀ ਈਸ਼ਵਰ ਨਿਵਾਸ,ਸਿਉੜਾ ਚੌਂਕ ਨਿਵਾਸੀ ਅਕਾਸ਼ਦੀਪ ਸਿੰਘ, ਜ਼ੀਰਕਪੁਰ ਦੇ ਮਧੂਬਨ ਹੋਮ ਦੇ ਨਿਵਾਸੀ ਮਨਦੀਪ ਦੇ ਰੂਪ ਵਿਚ ਹੋਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …