ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਹੌਲੀ-ਹੌਲੀ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਤੇ ਜਿਸ ਦਾ ਅਸਰ ਅੱਜ ਸਾਰੇ ਦੇਸ਼ਾਂ ਵਿੱਚ ਵੇਖਿਆ ਜਾ ਰਿਹਾ ਹੈ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਜਿੱਥੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਸਭ ਤੋਂ ਜ਼ਿਆਦਾ ਹੈ। ਇਸ ਕਰੋਨਾ ਦੇ ਇਲਾਜ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਵੈਕਸੀਨ ਵੀ ਬਣਾਈਆਂ ਗਈਆਂ ਹਨ ਜਿਸ ਦਾ ਟੀਕਾਕਰਨ ਬਹੁਤ ਸਾਰੇ ਦੇਸ਼ਾਂ ਦੇ ਵਿਚ ਕੀਤਾ ਜਾ ਚੁੱਕਾ ਹੈ। ਕੁਝ ਦੇਸ਼ ਵਿੱਚ ਇਸ ਕਰੋਨਾ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਕੁਝ ਦੇਸ਼ਾਂ ਦੇ ਵਿਚ ਅਗਲੀ ਲਹਿਰ ਕਾਰਨ ਫਿਰ ਤੋਂ ਚਿੰਤਾ ਬਣੀ ਹੋਈ ਹੈ।
ਪੰਜਾਬ ਦੇ ਵਿੱਚ ਵੀ ਕੋਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ 15 ਮਈ ਤੱਕ ਸਕੂਲ-ਕਾਲਜਾਂ ਬਾਰੇ ਇੱਥੇ ਹੋ ਗਿਆ ਹੈ ਐਲਾਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸੂਬਾ ਸਰਕਾਰ ਵਲੋਂ ਜਿੱਥੇ ਸਾਰੇ ਪੰਜਾਬ ਵਿਚ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਉਥੇ ਹੀ ਚੰਡੀਗੜ੍ਹ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਦਾ ਸਮਾਂ ਜਾਰੀ ਕੀਤਾ ਗਿਆ ਸੀ।
ਜਿਸ ਨੂੰ ਹੁਣ ਪੰਜਾਬ ਦੇ ਕਰਫਿਊ ਦੇ ਅਨੁਸਾਰ ਹੀ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਚੰਡੀਗੜ੍ਹ ਦੇ ਵਿੱਚ ਵੀ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ। ਉਥੇ ਹੀ ਸਕੂਲ ਅਤੇ ਕਾਲਜਾਂ ਨੂੰ ਵੀ 15 ਮਈ ਤੱਕ ਬੰਦ ਕਰ ਦਿੱਤਾ ਗਿਆ ਹੈ। ਇਹ ਹੁਕਮ ਕੱਲ ਤੋਂ ਲਾਗੂ ਕੀਤਾ ਜਾ ਰਹੇ ਹਨ। ਇਨ੍ਹਾਂ ਦੇ ਅਨੁਸਾਰ ਸਾਰੇ ਸਕੂਲ ਕਾਲਜ ਅਤੇ ਸਾਰੇ ਵਿਦਿਅਕ ਅਦਾਰੇ, ਕੋਚਿੰਗ ਸੈਂਟਰ ,ਲਾਇਬ੍ਰੇਰੀਆਂ 15 ਮਈ ਤੱਕ ਬੰਦ ਰਹਿਣਗੇ।
ਇਸ ਕਰਫਿਊ ਦੇ ਦੌਰਾਨ ਹੋਮ ਡਿਲੀਵਰੀ ਰਾਤ 9 ਵਜੇ ਤੱਕ ਕੀਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਵਿੱਚ ਗੈਰ ਜਰੂਰੀ ਸੇਵਾਵਾਂ ਰਾਤ ਦੇ ਕਰਫਿਊ ਦੌਰਾਨ ਬੰਦ ਕੀਤੀਆਂ ਗਈਆਂ ਹਨ। ਇਹ ਫੈਸਲਾ ਬੁੱਧਵਾਰ ਨੂੰ ਯੂ ਟੀ ਪ੍ਰਸ਼ਾਸਕ ਦੀ ਪ੍ਰਧਾਨਗੀ ਵਿੱਚ ਹੋਈ ਵਾਰ ਰੂਮ ਮੀਟਿੰਗ ਵਿੱਚ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …