ਆਈ ਤਾਜਾ ਵੱਡੀ ਖਬਰ
ਅੱਜ ਜਿੱਥੇ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਲੈ ਕੇ ਸਾਰੇ ਲੋਕ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਉਥੇ ਹੀ ਸਭ ਵੱਲੋਂ ਕਰੋਨਾ ਨੂੰ ਠੱਲ੍ਹ ਪਾਈ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਦੁਨੀਆਂ ਉੱਪਰ ਆਈ ਇਸ ਕੁਦਰਤੀ ਆਫਤ ਦਾ ਨਿਬੇੜਾ ਕੀਤਾ ਜਾ ਸਕੇ। ਸਰਕਾਰ ਬਣਨ ਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਟੈਸਟ ਤੇ ਟੀਕਾਕਰਣ ਦੀ ਸਮਰੱਥਾ ਨੂੰ ਵਧਾਉਣ ਦੇ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਉੱਚ ਅਧਿਕਾਰੀਆਂ ਨਾਲ ਕਰੋਨਾ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਉਥੇ ਹੀ ਕੁਝ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ।
ਹੁਣ ਕੈਪਟਨ ਵੱਲੋਂ ਨਵਜੋਤ ਸਿੱਧੂ ਬਾਰੇ ਉਹ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸਾਰੇ ਸੋਚ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਕਾਫੀ ਲੰਮੇ ਸਮੇਂ ਤੋਂ ਖਿੱਚੋਤਾਣ ਚਲਦੀ ਆ ਰਹੀ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਇੱਕ ਵੱਡਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਵੇਲੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਨਾਲ ਮਿਲ ਕੇ ਪਟਿਆਲਾ ਤੋਂ ਚੋਣ ਲੜਨ ਦੇ ਸੁਪਨੇ ਵੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਕ ਮੌਕਾਪ੍ਰਸਤ ਇਨਸਾਨ ਹੈ।
ਇਸ ਲਈ ਉਨ੍ਹਾਂ ਦੀ ਪਾਰਟੀ ਵਿੱਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਪੂਰੀ ਤਰ੍ਹਾਂ ਦਰਵਾਜ਼ੇ ਬੰਦ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਸਿੱਧੂ ਇੱਕ ਚੰਗਾ ਬੁਲਾਰਾ ਹੈ ਪਰ ਉਸ ਵਿੱਚ ਠਹਿਰਾਅ ਨਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕੁਰਸੀ ਜਾਂ ਉਪ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦਾ ਹੈ ਪਰ ਇਹ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਤੋਂ ਵੀ ਕਈ ਸੀਨੀਅਰ ਆਗੂ ਪਾਰਟੀ ਵਿੱਚ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਇਸ ਲਈ ਮੰਤਰਾਲੇ ਤੋਂ ਛੁੱਟੀ ਕੀਤੀ ਗਈ ਹੈ, ਕਿਉਂਕਿ ਸੱਤ ਸੱਤ ਮਹੀਨੇ ਦੀਆਂ ਫਾਇਲਾਂ ਨਹੀਂ ਨਿਕਲਦੀਆਂ ਸਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਲੱਗਦਾ ਹੈ ਕਿ ਕ੍ਰਿਕਟਰ ਦੇ ਤੌਰ ਤੇ ਉਹ ਬੇਹੱਦ ਚਰਚਿਤ ਚਿਹਰਾ ਹੈ ਪਰ ਉਹ ਕਹਾਣੀ ਪੁਰਾਣੀ ਹੋ ਗਈ ਹੈ। ਤੇ ਉਹ ਇਕ ਵੱਡਾ ਅਦਾਕਾਰ ਹੈ ਪਰ ਉਹ ਕੁਰਸੀ ਤੇ ਬੈਠ ਕੇ ਹੱਸਣਾ ਵੀ ਕੋਈ ਅਦਾਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੈਨੂੰ ਜ਼ਿੰਮੇਵਾਰੀ ਦਿੱਤੀ ਹੈ ਉਹ ਮੇਰੇ ਤੇ ਨਹੀ ਅਸਿਧੇ ਤੌਰ ਤੇ ਮੇਰੀ ਲੀਡਰਸ਼ਿਪ ਤੇ ਹਮਲਾ ਕਰ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …