ਆਈ ਤਾਜਾ ਵੱਡੀ ਖਬਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਜਲੰਧਰ ਮਕਸੂਦਾਂ ਸਥਿਤ ਮਹਾਨਗਰ ਦੀ ਪ੍ਰਮੁੱਖ ਨਵੀਂ ਸਬਜ਼ੀ ਮੰਡੀ ਅਤੇ ਫਰੂਟ ਮੰਡੀ 22 ਅਤੇ 23 ਅਗਸਤ ਨੂੰ ਬੰਦ ਰਹੇਗੀ। ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਰਛਪਾਲ ਬੱਬੂ, ਪ੍ਰਧਾਨ ਇੰਦਰਜੀਤ ਨਾਗਰਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਕਾਰਣ ਮੰਡੀ ਵਿਚ ਕਈ ਕਾਰੋਬਾਰੀ ਬੀਮਾਰ ਚੱਲ ਰਹੇ ਹਨ
ਅਤੇ ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਮਾਰਕੀਟ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ, ਜਿਸ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਮਕਸੂਦਾਂ ਮੰਡੀ ਨੂੰ ਆਗਾਮੀ ਆਦੇਸ਼ਾਂ ਤੱਕ ਬੰਦ ਰੱਖਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।ਆੜ੍ਹਤੀ ਸਮੂਹ ਵਲੋਂ ਮੰਡੀ ਵਿਕਾਸ ਲਈ ਬਣੀ 7 ਮੈਂਬਰੀ ਕਮੇਟੀ ਦੇ ਸੁਭਾਸ਼ ਢੱਲ (ਜੀ. ਐੱਮ.), ਪ੍ਰਵੇਸ਼ ਕੁਮਾਰ,
ਗੁਰਮਿੰਦਰ ਸਿੰਘ ਕੁੱਕੂ, ਰਮਨ ਕੁਮਾਰ, ਮਨਜੀਤ ਕੁਮਾਰ, ਡਿੰਪੀ ਸਚਦੇਵਾ, ਸੁਭਾਸ਼ ਢੱਲ (ਵੀ. ਟੀ.) ਨੇ ਕਿਹਾ ਕਿ ਸਾਰੇ ਆੜ੍ਹਤੀਆਂ ਦੀ ਸਹਿਮਤੀ ਨਾਲ ਮੰਡੀ ਕਾਰੋਬਾਰੀਆਂ ਦੀ ਸੁਰੱਖਿਆ ਲਈ ਸਬਜ਼ੀ ਮੰਡੀ ਮਕਸੂਦਾਂ ਬੰਦ ਰਹੇਗੀ।ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …