Breaking News

ਪੰਜਾਬ ਚ ਲਗੀਆਂ ਸਖਤ ਪਾਬੰਦੀਆਂ ਤੋਂ ਬਾਅਦ ਇਥੋਂ ਆਈ ਦੁਕਾਨਾਂ ਦੇ ਬਾਰੇ ਚ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੱਲ ਜਿਥੇ ਪੰਜਾਬ ਵਿਚ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ ਅਤੇ ਬਹੁਤ ਸਾਰੀਆਂ ਜ਼ਰੂਰਤ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ। ਉੱਥੇ ਹੀ ਸੂਬੇ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਉਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਪੰਜਾਬ ਵਿੱਚ ਲੱਗੀਆਂ ਸਖ਼ਤ ਪਾਬੰਦੀਆਂ ਤੋਂ ਬਾਅਦ ਇੱਥੋਂ ਇਹ ਦੁਕਾਨਾਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਜਿੱਥੇ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਦੁਕਾਨਦਾਰਾਂ ਵੱਲੋਂ ਦੁਕਾਨਾਂ ਨੂੰ ਬੰਦ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਵੀ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੁਕਾਨਾਂ ਨੂੰ ਬੰਦ ਕਰਨ ਨਾਲ ਉਨ੍ਹਾਂ ਦਾ ਕਾਰੋਬਾਰ ਕਿਸ ਤਰ੍ਹਾਂ ਚੱਲੇਗਾ । ਉਥੇ ਹੀ ਦੁਕਾਨਾਂ ਉੱਪਰ ਕੰਮ ਕਰਨ ਲਈ ਰੱਖੇ ਗਏ ਵਰਕਰਾਂ ਨੂੰ ਤਨਖਾਹ ਕਿਥੋ ਦਿੱਤੀ ਜਾਵੇਗੀ ਅਤੇ ਦੁਕਾਨਾਂ ਦਾ ਕਿਰਾਇਆ ਕਿਸ ਤਰ੍ਹਾਂ ਭਰਿਆ ਜਾਵੇਗਾ।

ਉਨ੍ਹਾਂ ਸੂਬੇ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਦਿਆਂ ਹੋਇਆਂ ਆਖਿਆ ਹੈ ਕਿ ਸ਼ਰਾਬ ਦੇ ਠੇਕੇ ਤੇ ਮੋਬਾਇਲ ਦੀਆਂ ਦੁਕਾਨਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਉੱਥੇ ਹੀ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਦੌਰਾਨ ਵਿਤਕਰਾ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ ਸਥਾਨਕ ਪ੍ਰਮੁੱਖ ਚੌੜਾ ਬਾਜ਼ਾਰ ਦੇ ਵਪਾਰੀਆਂ ਵੱਲੋਂ ਸੂਬਾ ਸਰਕਾਰ ਦੇ ਇਸ ਕਦਮ ਖਿਲਾਫ ਵਿਰੋਧ ਪ੍ਰਗਟ ਕੀਤਾ ਗਿਆ ਹੈ।

ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦੇ ਹੋਏ ਆਖਿਆ ਹੈ ਕਿ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਚਾਬੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦੇਣਗੇ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਕਮਾ ਕੇ ਖਾਣ ਵਾਲੇ ਬੰਦੇ ਹਨ। ਸਰਕਾਰ ਨੂੰ ਜ਼ਮੀਨੀ ਹਾਲਾਤਾਂ ਬਾਰੇ ਸੋਚਣਾ ਚਾਹੀਦਾ ਹੈ। ਦੁਕਾਨਦਾਰਾਂ ਨੇ ਕਿਹਾ ਕਿ ਉਨ੍ਹਾਂ ਦਾ ਰੋਜ਼ਾਨਾ ਦਾ ਖਰਚਾ ਚਾਰ ਤੋਂ ਪੰਜ ਹਜ਼ਾਰ ਰੁਪਏ ਹੈ। ਤੇ ਉਨ੍ਹਾਂ ਕੋਲ ਬਹੁਤ ਸਾਰੇ ਮੁਲਾਜ਼ਮ ਕੰਮ ਕਰਦੇ ਹਨ। ਲੁਧਿਆਣੇ ਦੇ ਦੁਕਾਨਦਾਰਾਂ ਵੱਲੋਂ ਇਕ ਵਫਦ ਕੱਲ੍ਹ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਗੱਲਬਾਤ ਕਰੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …