ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਗੁਰਦਾਸਪੁਰ – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਮਿਤੀ 21 ਅਗਸਤ ਨੂੰ ਸ਼ਾਮ 7 ਵਜੇ ਤੋਂ 25 ਅਗਸਤ 2020 ਤੱਕ ਫ਼ਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਕਰਫ਼ਿਊ ਲਗਾ ਦਿੱਤਾ ਹੈ। ਦੱਸਦੇ ਚੱਲੀਏ ਕਿ ਵਿਧਾਨਸਭਾ ਹਲਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਜੱਦੀ ਹਲਕਾ ਹੈ ਅਤੇ ਇਸ ਵਾਰ ਉਹ ਇਸੇ ਵਿਧਾਨਸਭਾ ਹਲਕੇ ਤੋਂ ਜਿੱਤ ਕੇ ਕੈਬਨਿਟ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕਰਫ਼ਿਊ ਸਾਰੇ ਫ਼ਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਲਾਗੂ ਹੋਵੇਗਾ ਅਤੇ ਇਸ ਦੌਰਾਨ ਸਾਰੀਆਂ ਦੁਕਾਨਾਂ, ਬਜ਼ਾਰ, ਵਪਾਰਕ ਅਤੇ ਕਾਰੋਬਾਰੀ ਅਦਾਰੇ ਬੰਦ ਰਹਿਣਗੇ। ਕਰਫ਼ਿਊ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਇਹ ਫ਼ੈਸਲਾ ਫ਼ਤਿਹਗੜ੍ਹ ਚੂੜੀਆਂ ਵਿਖੇ ਕੋਵਿਡ-19 ਦੇ ਵੱਧ ਮਾਮਲੇ ਆਉਣ ਕਰਕੇ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਲੋਕ ਆਪਣੇ ਘਰਾਂ ਵਿਚ ਰਹਿਣ ਅਤੇ ਹਰ ਤਰਾਂ ਨਾਲ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਅੱਜ ਪੂਰਾ ਦਿਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਪੂਰਾ ਦਿਨ ਫ਼ਤਿਹਗੜ੍ਹ ਚੂੜੀਆਂ ਵਿਖੇ ਰਹੇ ਅਤੇ ਸਾਰਾ ਦਿਨ ਅਧਿਕਾਰੀਆਂ ਨਾਲ ਬੈਠਕਾਂ ਕਰਨ ਮਗਰੋਂ ਇਲਾਕੇ ਦਾ ਜਾਇਜ਼ਾ ਲੈਂਦਿਆਂ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ਲਈ ਕਰਨੀ ਲਾਉਣ ਦਾ ਫ਼ੈਸਲਾ ਲੈਣਾ ਪਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …