ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਸ਼ੁਰੂ ਹੋਈ ਪਿਛਲੇ ਸਾਲ ਤੋਂ ਕਰੋਨਾ ਨੇ ਲੋਕਾਂ ਨੂੰ ਹੁਣ ਤੱਕ ਝੰ-ਜੋ-ੜ ਕੇ ਰੱਖ ਦਿੱਤਾ ਹੈ। ਪਿਛਲੇ ਸਾਲ ਜਿਥੇ ਕਰੋਨਾ ਦੀ ਆਮਦ ਤੇ ਦੇਸ਼ ਅੰਦਰ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਤਾਲਾਬੰਦੀ ਕਰ ਦਿੱਤੀ ਗਈ ਸੀ। ਇਸ ਦੌਰਾਨ ਹੀ ਬਹੁਤ ਸਾਰੇ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਜਿੱਥੇ ਲੰਮੇ ਸਮੇਂ ਤੱਕ ਤਾਲਾ ਬੰਦੀ ਕੀਤੀ ਗਈ ਉਥੇ ਹੀ ਬਹੁਤ ਸਾਰੇ ਰੁਜ਼ਗਾਰ ਬੰਦ ਹੋਣ ਕਾਰਨ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਸਨ। ਮਾਨਸਿਕ ਤ-ਣਾ-ਅ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ।ਖੁ-ਦ-ਕੁ-ਸ਼ੀ। ਕਰ ਲਏ ਜਾਣ ਦੇ ਵੀ ਮਾਮਲੇ ਸਾਹਮਣੇ ਆਏ ਸਨ। ਹੁਣ ਫਿਰ ਤੋਂ ਕਰੋਨਾ ਦੀ ਦੂਜੀ ਲਹਿਰ ਕਾਰਨ ਦੇਸ਼ ਅੰਦਰ ਕਈ ਸੂਬਿਆ ਵਿੱਚ ਤਾਲਾਬੰਦੀ ਕੀਤੀ ਗਈ ਹੈ।
ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਪੈਟਰੋਲ-ਡੀਜ਼ਲ ਵਰਤਣ ਵਾਲਿਆਂ ਲਈ ਇੱਕ ਵੱਡਾ ਝਟਕਾ, 100 ਰੁਪਏ ਤੋਂ ਮਹਿੰਗਾ ਹੋ ਗਿਆ ਪੈਟਰੌਲ। ਜਿਥੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸਹੂਲਤਾਂ ਦਿੱਤੀਆਂ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਲੋਕਾਂ ਉਪਰ ਹੋਰ ਬੋਝ ਪਾਇਆ ਜਾ ਰਿਹਾ ਹੈ। ਹੁਣ ਦੇਸ਼ ਅੰਦਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਪਿਛਲੇ ਚਾਰ ਦਿਨਾਂ ਦੌਰਾਨ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾਪ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀ ਕੀਮਤ ਮੰਗਲ ਵਾਰ ਤੋਂ ਲਗਾਤਾਰ ਵਧ ਰਹੀ ਹੈ। ਮੰਗਲਵਾਰ ਨੂੰ 15 ਪੈਸੇ ਦਾ ਵਾਧਾ ਹੋਇਆ, ਬੁੱਧਵਾਰ 19 ਪੈਸੇ, ਵੀਰਵਾਰ 25 ਪੈਸੇ ਤੇ ਸ਼ੁੱਕਰਵਾਰ ਨੂੰ 28 ਪੈਸੇ ਦਾ ਵਾਧਾ ਕਰ ਦਿੱਤਾ ਗਿਆ ਹੈ। ਉੱਥੇ ਹੀ ਇਨ੍ਹਾਂ ਦਿਨਾਂ ਵਿੱਚ ਡੀਜ਼ਲ ਇੱਕ ਰੁਪਏ ਮਹਿੰਗਾ ਹੋ ਗਿਆ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਬਹੁਤ ਸਾਰੀਆਂ ਚੀਜ਼ਾਂ ਤੇ ਅਸਰ ਪਾ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 91.27 ਰੁਪਏ ਤੇ ਡੀਜ਼ਲ ਦੀ ਕੀਮਤ 81.73 ਰੁਪਏ ਪ੍ਰਤੀ ਲੀਟਰ, ਮੁੰਬਈ ਵਿਚ ਪੈਟਰੋਲ 97.61 ਰੁਪਏ ਤੇ ਡੀਜ਼ਲ 88.82 ਰੁਪਏ ਪ੍ਰਤੀ ਲੀਟਰ ਹੈ ਅਤੇ ਰਾਜਸਥਾਨ ਦੇ ਗੰਗਾ ਨਗਰ ਵਿੱਚ ਪੈਟਰੋਲ 102.15 ਰੁਪਏ ਪ੍ਰਤੀ ਲੀਟਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …