ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ। ਉਥੇ ਹੀ ਸੂਬੇ ਵਿੱਚ ਜਿਥੇ ਪਿਛਲੇ ਲੰਬੇ ਸਮੇਂ ਤੋਂ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ । ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਉਸ ਤੋਂ ਇਲਾਵਾ ਸੂਬੇ ਵਿੱਚ ਹੋਣ ਵਾਲੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਇਕੱਠਾ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਸੂਬੇ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਵੀ ਜ਼ਰੂਰਤ ਦੀਆਂ ਦੁਕਾਨਾਂ ਨੂੰ ਹੀ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਗੈਰ ਜਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਵਿੱਚ ਵਿਆਹਾਂ ਤੇ ਲੱਗੀ ਪਾਬੰਦੀ ਤੋਂ ਬਾਅਦ ਹੁਣ ਇੱਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਅਗਰ ਕੋਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਠਿੰਡਾ ਦੇ ਸਨਸਿਟੀ ਹੋਟਲ ਵਿਚ ਇਕ ਵਿਆਹ ਸਮਾਗਮ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ 20 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ 10 ਵਿਅਕਤੀ ਕੀਤੀ ਗਈ ਹੈ। ਉਥੇ ਹੀ ਅੱਜ ਵਿਆਹ ਸਮਾਗਮ ਵਿੱਚ 20 ਲੋਕ ਮੌਜੂਦ ਸਨ।
ਜਿਸ ਦੀ ਸੂਚਨਾ ਪੁਲਿਸ ਨੂੰ ਮਿਲਣ ਤੇ, ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਸਮਾਗਮ ਵਿੱਚ ਮੌਜੂਦ 20 ਲੋਕਾਂ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕਰ ਲਿਆ ਗਿਆ। ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …