ਆਈ ਤਾਜਾ ਵੱਡੀ ਖਬਰ
ਕੋਰੋਨਾ ਕਾਰਨ ਸਾਰੀ ਦੁਨੀਆ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਕਰੋਨਾ ਦੇ ਸ਼ਿਕਾਰ ਹੋਣ ਵਾਲੇ ਲੋਕ ਤੇ ਬਹੁਤ ਸਾਰੇ ਹੋਰ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ।
ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਅੱਠ ਦਿਨਾਂ ਵਿੱਚ ਕਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੋਗੋਵਾਲ ਅਧੀਨ ਆਉਂਦੇ ਪਿੰਡ ਤੱਕੀਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਸਾਬਕਾ ਸਰਪੰਚ , ਉਸਦੇ ਦੋ ਪੁੱਤਰ ਅਤੇ 1 ਧੀ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਤੋਂ ਹਮੇਸ਼ਾ ਦੂਰ ਚਲੇ ਗਏ ਹਨ।
ਸਭ ਤੋਂ ਪਹਿਲਾਂ ਸਾਬਕਾ ਸਰਪੰਚ ਦੀ ਧੀ ਸੁਖੀ ਪਿੰਡ ਸੈਦੋਵਾਲ 55 ਸਾਲ 1 ਮਈ ਨੂੰ ਕੋਰੋਨਾ ਕਾਰਨ ਦਮ ਤੋੜ ਗਈ। 4 ਮਈ ਨੂੰ ਸਾਬਕਾ ਸਰਪੰਚ ਤਰਲੋਕ ਸਿੰਘ, ਤੇ 7 ਮਈ ਨੂੰ 47 ਸਾਲਾ ਸਪੁੱਤਰ ਹਰਪਾਲ ਸਿੰਘ ਲਾਡੀ, 8 ਮਈ ਨੂੰ ਜਸਪਾਲ ਸਿੰਘ ਜੱਸਾ 52 ਸਾਲ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਹੱਸਦੇ ਵੱਸਦੇ ਘਰ ਵਿੱਚੋਂ ਅੱਠ ਦਿਨਾਂ ਦੇ ਵਿੱਚ ਚਾਰ ਮੌਤਾਂ ਹੋਣ ਨਾਲ ਜਿੱਥੇ ਘਰ ਵਿਚ ਸੋਗ ਦਾ ਮਾਹੌਲ ਹੈ,ਉਥੇ ਹੀ ਆਲੇ-ਦੁਆਲੇ ਦੇ ਪਿੰਡਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਉੱਥੇ ਹੀ ਇਸ ਪਿੰਡ ਦੇ ਦੋ ਹੋਰ ਮਰੀਜ਼ ਇਲਾਜ ਅਧੀਨ ਹਨ। ਇਕ ਹਫ਼ਤੇ ਦੌਰਾਨ ਪਿੰਡ ਵਿੱਚ ਅੱਧੀ ਦਰਜਨ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਲਗਭਗ 80 ਕਿੱਲੇ ਜ਼ਮੀਨ ਦੇ ਮਾਲਕ ਤਰਲੋਕ ਸਿੰਘ ਆਪਣੇ ਪਰਿਵਾਰ ਨਾਲ ਖੁਸ਼ੀ ਖੁਸ਼ੀ ਜੀਵਨ ਬਤੀਤ ਕਰ ਰਹੇ ਸਨ। ਉੱਥੇ ਹੀ ਕਰੋਨਾ ਨਾਮ ਦੇ ਕਾਲ ਨੇ ਹੱਸਦੇ ਵੱਸਦੇ ਘਰ ਦੀਆਂ ਕਖੁਸ਼ੀਆਂ ਨੂੰ ਖਾ ਲਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …