ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਵਧ ਰਹੇ ਕਰੋਨਾ ਕੇਸਾਂ ਦੇ ਕਾਰਣ ਸਾਰੀ ਦੁਨੀਆ ਚਿੰਤਾ ਵਿਚ ਨਜ਼ਰ ਆ ਰਹੀ ਹੈ। ਕੋਰੋਨਾ ਕਾਰਨ ਇਸ ਦੁਨੀਆਂ ਤੋਂ ਗਏ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਧ ਰਹੇ ਕਰੋਨਾ ਕੇਸਾਂ ਕਾਰਨ ਹੋ ਰਹੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ ਜਿੱਥੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਬੈਡ, ਤੇ ਆਕਸੀਜਨ ਦੀ ਕਮੀ ਹੋ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਦਵਾਈਆਂ, ਭੋਜਨ ਅਤੇ ਆਕਸੀਜਨ ਮੁਹਈਆ ਕਰਵਾਈ ਜਾ ਰਹੀ ਹੈ।ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਮਾਜਿਕ ,ਧਾਰਮਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ।
ਹੁਣ ਆਈਪੀਐਲ ਦੇ ਬਾਕੀ ਰਹਿੰਦੇ ਮੈਚ ਕਰਾਉਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਪਿਛਲੇ ਦਿਨੀਂ ਆਈਪੀਐਲ ਦੇ ਮੈਚ ਦੌਰਾਨ ਕੁਝ ਖਿਡਾਰੀਆਂ ਦੇ ਮੈਚ ਤੋਂ ਪਹਿਲਾਂ ਕਰੋਨਾ ਸੰਕਰਮਿਤ ਹੋਣ ਕਾਰਣ ਆਈਪੀਐਲ ਮੈਚ ਨੂੰ ਰੱਦ ਕਰ ਦਿੱਤਾ ਗਿਆ ਸੀ। ਕਿਉਂਕਿ ਕਈ ਟੀਮਾਂ ਦੇ ਖਿਡਾਰੀਆਂ ਵਿੱਚ ਕਰੋਨਾ ਸੰਕ੍ਰਮਿਤ ਹੋਣ ਨੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ ਤਾਂ ਕਿ ਉਹ ਬਾਕੀ ਖਿਡਾਰੀਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਹੁਣ ਬੀਸੀਸੀਆਈ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਸਤੰਬਰ ਤੱਕ ਕਰੋਨਾ ਦੀ ਸਥਿਤੀ ਠੀਕ ਹੋਣ ਤੇ ਬਾਕੀ ਮੈਚ ਕਰਵਾਏ ਜਾਣਗੇ।
ਇਸ ਸਮੇਂ ਭਾਰਤ ਵਿੱਚ ਕਰੋਨਾ ਦੀ ਸਥਿਤੀ ਬੇਕਾਬੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਤੋਂ ਪਹਿਲਾਂ ਇਹ ਮੈਚ ਕਰਵਾਏ ਜਾਣਗੇ, ਜਿਸ ਨਾਲ ਅਸਲ ਤਿਆਰੀ ਦਾ ਮੌਕਾ ਵੀ ਮਿਲ ਸਕਦਾ ਹੈ। ਪਿਛਲੇ ਚਾਰ ਦਿਨਾਂ ਤੋਂ ਭਾਰਤ ਵਿੱਚ ਕਰੋਨਾ ਦੇ ਚਾਰ ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਭਾਰਤ ਵਿੱਚ ਸਥਿਤੀ ਕਾਫ਼ੀ ਨਾਜੁਕ ਬਣੀ ਹੋਈ ਹੈ।
ਆਈ ਪੀ ਐਲ ਵੱਲੋਂ ਪਹਿਲਾਂ ਅਣਮਿੱਥੇ ਸਮੇਂ ਲਈ ਮੈਚ ਨੂੰ ਮੁਲਤਵੀ ਕੀਤਾ ਗਿਆ ਸੀ। ਜਿੱਥੇ ਟੀ-20 ਵਿਸ਼ਵ ਕੱਪ ਸਤੰਬਰ-ਅਕਤੂਬਰ ਵਿੱਚ ਭਾਰਤ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਸਾਰੀਆਂ ਵਿਦੇਸ਼ੀ ਟੀਮਾਂ ਭਾਰਤ ਵਿੱਚ ਹੋਣਗੀਆਂ। ਉਸ ਸਮੇਂ ਆਈਪੀਐਲ ਮੈਚ ਦਾ ਆਜੋਜਨ ਕਰਨਾ ਵੀ ਠੀਕ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …