ਆਈ ਤਾਜਾ ਵੱਡੀ ਖਬਰ
ਇਸ ਸਮੇਂ ਭਾਰਤ ਵਿੱਚ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ, ਜਿੱਥੇ ਕਈ ਸਾਰੇ ਰਾਜਾਂ ਵਿਚ ਬਰਸਾਤ, ਬਿਜਲੀ ਅਤੇ ਤੁਫਾਨ ਆਉਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ। ਉਥੇ ਹੀ ਇਸ ਮੌਸਮ ਦੇ ਚਲਦੇ ਹੋਏ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਪ੍ਰਾਪਤ ਹੋਈਆਂ ਹਨ। ਜਿੱਥੇ ਇਸ ਹੋਈ ਬਰਸਾਤ ਅਤੇ ਠੰਢੀਆਂ ਹਵਾਵਾਂ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ। ਉਥੇ ਹੀ ਤੇਜ਼ ਤੂਫਾਨ ਅਤੇ ਹਨੇਰੀ ਨਾਲ ਦਰੱਖਤਾਂ ਦੇ ਡਿੱਗਣ ਕਾਰਨ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਗਾਊਂ ਜਾਣਕਾਰੀ ਲੋਕਾਂ ਨੂੰ ਦੇ ਦਿੱਤੀ ਜਾਂਦੀ ਹੈ।
ਪੰਜਾਬ ਵਿਚ ਹੁਣ ਮੌਸਮ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਤੇ ਹਰਿਆਣਾ ਵਿੱਚ ਜਿਥੇ ਐਤਵਾਰ ਸ਼ਾਮ ਨੂੰ ਮੌਸਮ ਵਿੱਚ ਤਬਦੀਲੀ ਦੇਖੀ ਗਈ ਹੈ ਕਿਉਂਕਿ ਹੋਈ ਬਰਸਾਤ ਅਤੇ ਤੇਜ਼ ਹਨ੍ਹੇਰੀ, ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 10 ਮਈ ਨੂੰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ , 11 ਤੇ 12 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦਾ ਮੌਸਮ ਇਨੀਂ ਦਿਨੀਂ ਚੱਕਰਵਾਤ ਦੇ ਪ੍ਰਭਾਵ ਹੇਠ ਹੈ। ਇਸ ਮੌਸਮ ਦੌਰਾਨ ਕਦੇ ਧੁੱਪ ਕਦੇ ਹਨੇਰੀ ਤੇ ਕਦੇ ਬੱਦਲਵਾਈ ਬਣ ਜਾਂਦੀ ਹੈ।
ਤਾਲਾਬੰਦੀ ਦੇ ਦੌਰ ਵਿਚ ਜਿੱਥੇ ਸ਼ਨੀਵਾਰ ਐਤਵਾਰ ਸਭ ਕੁਝ ਬੰਦ ਰਹਿਣ ਕਾਰਨ ਲੋਕ ਆਪਣੇ ਘਰਾਂ ਵਿਚ ਸਨ, ਉੱਥੇ ਕੋਈ ਇਸ ਬਰਸਾਤ ਨੇ ਲੋਕਾਂ ਦੇ ਚਿਹਰਿਆਂ ਤੇ ਰੌਣਕ ਲਿਆਂਦੀ ਹੈ ਅਤੇ ਗਰਮੀ ਨੂੰ ਵੀ ਘੱਟ ਕਰ ਦਿੱਤਾ ਹੈ। ਐਤਵਾਰ ਸ਼ਾਮ ਨੂੰ ਪੰਜਾਬ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਹੋਰ ਕਈ ਜ਼ਿਲਿਆਂ ਵਿਚ ਮੀਂਹ ਪੈਣ ਨਾਲ ਮੌਸਮ ਵਿਚ ਤਬਦੀਲੀ ਹੋਈ ਹੈ। ਪੰਜਾਬ ਵਿੱਚ 11 ਮਈ ਨੂੰ ਮੌਸਮ ਬਦਲ ਜਾਵੇਗਾ। ਜਿਸ ਕਾਰਨ 10 ਜ਼ਿਲਿਆਂ ਵਿੱਚ ਤੂਫਾਨ ਅਤੇ ਬਾਰਸ਼ ਹੋਣ ਦੇ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੰਗਰੂਰ ਅਤੇ ਮਾਨਸਾ ਵਿੱਚ ਆਰੇਜ਼ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਅੰਦਰ ਬੁੱਧਵਾਰ ਤੱਕ ਤੁਫਾਨ ਬੱਦਲਵਾਈ ਅਤੇ ਮੀਂਹ ਦੀ ਸੰਭਾਵਨਾ ਦੱਸੀ ਗਈ ਹੈ।
ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਤਾਪਮਾਨ 37 ਡਿਗਰੀ ਨੂੰ ਛੂਹਿਆ, ਉੱਥੇ ਹੀ ਬਠਿੰਡਾ ਵਿੱਚ ਤਾਪਮਾਨ 40.7 ਡਿਗਰੀ ਰਿਹਾ। 15 ਮਈ ਤੱਕ ਬਾਰਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹਿਮਾਚਲ ਪ੍ਰਦੇਸ਼ ਵਿੱਚ ਵੀ ਜਾਰੀ ਕੀਤੀ ਗਈ ਹੈ। ਜਿੱਥੇ ਭਾਰੀ ਬਾਰਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਸ਼ ਅਤੇ ਬਰਫਬਾਰੀ ਹੋਈ। ਇਸ ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਨੇ ਖੇਤੀਬਾੜੀ ਅਤੇ ਬਾਗਬਾਨੀ ਨੂੰ ਠੱਲ੍ਹ ਪਾਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …