ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਭਾਰਤ ਵਿਚ ਬਹੁਤ ਜਿਆਦਾ ਤਬਾਹੀ ਮਚਾ ਕੇ ਰੱਖੀ ਹੋਈ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਪਹਿਲੀ ਲਹਿਰ ਨਾਲੋਂ ਵਧੇਰੇ ਹਾਵੀ ਹੋ ਰਹੀ ਹੈ। ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਜਿਸ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੇ ਹਾਲਾਤਾਂ ਉਪਰ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਹੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਦੇਸ਼ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੋਇਆ ਹੈ ਅਤੇ ਉਸ ਤੋਂ ਇਲਾਵਾ ਹੋਰ ਬਹੁਤ ਸਾਰੇ ਰਾਜ ਵਧੇਰੇ ਪ੍ਰਭਾਵਤ ਹੋਣ ਕਾਰਨ ਤਾਲਾਬੰਦੀ ਕਰ ਚੁੱਕੇ ਹਨ।
ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਹੁਣ ਅਚਾਨਕ ਇੱਥੇ ਕੱਲ੍ਹ ਤੋਂ 10 ਦਿਨਾਂ ਦੀ ਪੂਰਨ ਰੂਪ ਵਿੱਚ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਹੋ ਗਿਆ ਹੈ। ਭਾਰਤ ਦੇ ਵੱਖ ਵੱਖ ਰਾਜਾਂ ਵਿੱਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਹੁਣ ਤੇਲੰਗਾਨਾ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਚੰਦਰਸ਼ੇਖਰ ਰਾਵ ਵੱਲੋਂ ਵੀ ਸੂਬੇ ਵਿੱਚ ਸਖ਼ਤ ਪਾਬੰਦੀਆਂ ਦੇ ਨਾਲ 12 ਮਈ ਬੁੱਧਵਾਰ ਤੋਂ 10 ਦਿਨਾਂ ਲਈ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ।
ਉੱਥੇ ਹੀ ਸੂਬੇ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ,ਜੋ ਸਵੇਰੇ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਖੋਲੀਆਂ ਜਾਣਗੀਆਂ। ਸੂਬੇ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਕਿਉਕਿ ਸੂਬੇ ਵਿੱਚ ਇਸ ਸਮੇਂ ਸਰਗਰਮ ਮਾਮਲੇ 62797 ਹਨ ਅਤੇ 436619 ਲੋਕ ਇਸ ਕਰੋਨਾ ਤੋਂ ਨਿਜਾਤ ਪਾ ਚੁੱਕੇ ਹਨ, 2771 ਮਰੀਜ਼ ਕਰੋਨਾ ਕਾਰਨ ਜ਼ਿੰਦਗੀ ਦੀ ਜੰਗ ਹਾਰ ਗਏ ਹਨ।
ਮੰਗਲਵਾਰ ਨੂੰ ਮੁਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੇ ਘਰ ਹੋਈ ਕੈਬਨਿਟ ਦੀ ਬੈਠਕ ਵਿੱਚ 10 ਦਿਨਾਂ ਦੀ ਤਾਲਾਬੰਦੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਸਰਕਾਰ ਵੱਲੋਂ ਕਰੋਨਾ ਵੈਕਸੀਨ ਦੀ ਸਪਲਾਈ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …