ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਲਗਾਤਾਰ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਵਿਚਾਰ ਚਰਚਾ ਕਰਨ ਤੋਂ ਬਾਅਦ ਵੱਖ-ਵੱਖ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੀ ਸੂਬਾ ਸਰਕਾਰ ਵੱਲੋਂ ਜਿਥੇ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ,ਉਥੇ ਹੀ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪੰਜਾਬ ਵਿੱਚ ਇਥੇ 23 ਮਈ ਤੱਕ ਦੁਕਾਨਾਂ ਲਈ ਜਾਰੀ ਹੋ ਗਏ ਇਹ ਨਵੇਂ ਹੁਕਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ,ਉਥੇ ਹੀ ਵੱਖ-ਵੱਖ ਜਿਲ੍ਹਾ ਮਜਿਸਟਰੇਟ ਵੱਲੋ ਜਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੇਂ ਦਿਸ਼ਾ ਨਿਰਦੇਸ਼ ਅਤੇ ਨਵੀਂ ਸਮਾਂ ਸਾਰਨੀ ਜਾਰੀ ਕੀਤੀ ਹੈ। ਜਿਸ ਨਾਲ ਦੁਕਾਨਦਾਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਜ਼ਿਲੇ ਵਿਚ ਸਾਰੇ ਰੈਸਟੋਰੈਂਟ, ਹੋਟਲ, ਕੈਫ਼ੇ, ਕਾਫੀ ਸ਼ਾਪ, ਫਾਸਟ ਫੂਡ ਆਉਟਲੇਟ, ਢਾਬੇ ਆਦਿ ਸਵੇਰੇ 6 ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਿਰਫ ਹੋਮ ਡਲੀਵਰੀ ਹੀ ਕਰ ਸਕਦੇ ਹਨ। ਉੱਥੇ ਹੀ ਜ਼ਿਲੇ ਅੰਦਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਹਰ ਰੋਜ ਸਵੇਰੇ 6 ਤੋਂ ਸਵੇਰੇ 9 ਵਜੇ ਤੱਕ ਖੋਲ੍ਹੀਆਂ ਜਾਣਗੀਆਂ।
ਜ਼ਿਲ੍ਹੇ ਵਿੱਚ ਇਸ ਤੋਂ ਇਲਾਵਾ ਬਾਕੀ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁੱਲ ਸਕਣਗੀਆਂ। ਤੇ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਇਹ ਹੁਕਮ 23 ਮਈ 2021 ਤੱਕ ਲਾਗੂ ਰਹਿਣਗੇ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …